ਕਵਾਤੜਾ ਭਾਰਤ ਦੇ ਨਵੇਂ ਵਿਦੇਸ਼ ਸਕੱਤਰ

0
490

ਦਿੱਲੀ: ਸੀਨੀਅਰ ਡਿਪਲੋਮੈਟ ਵਿਨੈ ਮੋਹਨ ਕਵਾਤੜਾ ਨੇ ਭਾਰਤ ਦੇ ਨਵੇਂ ਵਿਦੇਸ਼ ਸਕੱਤਰ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਇਹ ਜ਼ਿੰਮੇਵਾਰੀ ਅਜਿਹੇ ਸਮੇਂ ਵਿਚ ਸੰਭਾਲੀ ਹੈ ਜਦੋਂ ਦੇਸ਼ ਯੂਕਰੇਨ ਯੁੱਧ ਸਮੇਤ ਕਈ ਭੂ-ਰਾਜਨੀਤਿਕ ਘਟਨਾਵਾਂ ਦਾ ਸਾਹਮਣਾ ਕਰ ਰਿਹਾ ਹੈ। ਸ੍ਰੀ ਕਵਾਤੜਾ 1998 ਬੈਚ ਦੇ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀ ਨੇ ਸ਼ਨਿਚਰਵਾਰ ਨੂੰ ਸੇਵਾਮੁਕਤ ਹੋਏ ਹਰਸ਼ਵਰਧਨ ਸ਼੍ਰਿੰਗਲਾ ਦੀ ਜਗ੍ਹਾ ਲਈ ਹੈ। ਵਿਦੇਸ਼ ਸਕੱਤਰ ਬਣਨ ਤੋਂ ਪਹਿਲਾਂ ਕਵਾਤੜਾ ਨੇਪਾਲ ਵਿੱਚ ਭਾਰਤ ਦੇ ਰਾਜਦੂਤ ਸਨ।