ਭਗਵੰਤ ਮਾਨ ਵੱਲੋਂ ਮੋਦੀ ਨਾਲ ਮੁਲਾਕਾਤ, ਵਿਸ਼ੇਸ਼ ਪੈਕੇਜ ਲਈ ਕੀਤੀ ਮੰਗ

0
1244

ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ। ਪੰਜਾਬ ਦਾ ਮੁੱਖ ਮੰਤਰੀ ਬਣਨ ਬਾਅਦ ਸ੍ਰੀ ਭਗਵੰਤ ਮਾਨ ਪਹਿਲੀ ਵਾਰ ਪ੍ਰਧਾਨ ਮੰਤਰੀ ਨੂੰ ਮਿਲੇ। ਮੁਲਾਕਾਤ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਆਰਥਿਕ ਹਾਲਤ ਖਰਾਬ ਹੈ ਤੇ ਵਿੱਤੀ ਸਥਿਤੀ ਨੂੰ ਸੁਧਾਰਨ ਲਈ 2 ਸਾਲਾਂ ਲਈ ਪ੍ਰਤੀ ਸਾਲ 50000 ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈਙ ਉਨ੍ਹਾਂ ਮੰਨਿਆ ਕਿ ਕੌਮੀ ਸੁਰੱਖਿਆ ਲਈ ਪੰਜਾਬ ਨੂੰ ਕੇਂਦਰ ਦੇ ਸਹਿਯੋਗ ਦੀ ਲੋੜ ਹੈ। ਇਸ ਦੌਰਾਨ ਅੱਜ ਸ਼ਾਮ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਦਿੱਲੀ ਦੇ ਹਮਰੁਤਬਾ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਉਨ੍ਹਾਂ ਦੇ ਘਰ ਜਾ ਕੇ ਮੁਲਾਕਾਤ ਕੀਤੀ।