ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨਾਲ ਜਲਦ ਕਰਾਂਗਾ ਮੁਲਾਕਾਤ- ਟਰੰਪ

0
1786

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀਆਂ ਨਾਲ ਜਲਦ ਹੀ ਮੁਲਾਕਾਤ ਕਰਨਗੇ। ਉਹਨਾਂ ਨੇ ਨਾਲ ਹੀ ਕਿਹਾ ਕਿ ਦੋਵੇਂ ਦੇਸ਼ਾਂ ਵਿਚ ‘ਤਣਾਅ ਘੱਟ ਕਰਨ ਦੀ ਦਿਸ਼ਾ ਵਿਚ ਕਾਫ਼ੀ ਤਰੱਕੀ ਹੋਈ ਹੈ’। ਟਰੰਪ 22 ਸਤੰਬਰ ਨੂੰ ਹਿਊਸਟਨ ਵਿਚ ਹੋਣ ਵਾਲੇ ‘ਹਾਊਡੀ ਮੋਦੀ’ ਸਮਾਗਮ ਵਿਚ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਭਾਰਤੀ-ਅਮਰੀਕੀਆਂ ਨੂੰ ਸੰਬੋਧਨ ਕਰਨਗੇ ਪਰ ਉਹਨਾਂ ਨੇ ਇਕ ਨਹੀਂ ਦੱਸਿਆ ਕਿ ਉਹ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨਾਲ ਕਦੋਂ ਅਤੇ ਕਿੱਥੇ ਮੁਲਾਕਾਤ ਕਰਨਗੇ।