ਮੇਰੇ ਜਾਨਸ਼ੀਨ ਬਾਰੇ ਪਾਰਟੀ ਖੁਦ ਫੈਸਲਾ ਲਵੇ: ਰਾਹੁਲ

0
1752

ਦਿੱਲੀ: ਕਾਂਗਰਸ ਦੀ ਪ੍ਰਧਾਨਗੀ ਤੋਂ ਅਸਤੀਫਾ ਦੇਣ ਤੋਂ ਬਾਅਦ ਉਸ ਵੱਲੋਂ ਚੁੱਕੇ ਜਾਣ ਵਾਲੇ ਅਗਲੇ ਕਦਮ ਬਾਰੇ ਚੱਲ ਰਹੀਆਂ ਕਿਆਸਅਰਾਈਆਂ ਦੌਰਾਨ ਰਾਹੁਲ ਗਾਂਧੀ ਨੇ ਕਿਹਾ ਕਿ ਪਾਰਟੀ ਨੂੰ ਉਸ ਬਾਰੇ ਨਹੀਂ, ਸਗੋਂ ਇਹ ਫੈਸਲਾ ਕਰਨਾ ਚਾਹੀਦਾ ਹੈ ਕਿ ਉਸ ਦਾ ਜਾਨਸ਼ੀਨ ਕੌਣ ਹੋਵੇਗਾ।
ਉਨ੍ਹਾਂ ਕਿਹਾ ਕਿ ਉਹ ਆਪਣੇ ਜਾਨਸ਼ੀਨ ਬਾਰੇ ਫੈਸਲਾ ਨਹੀਂ ਲੈਣਗੇ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਵਿੱਚ ਕਾਂਗਰਸ ਨੂੰ ਮਿਲੀ ਹਾਰ ਤੋਂ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਪ੍ਰਧਾਨ ਦਾ ਅਹੁਦਾ ਛੱਡਣ ਦਾ ਐਲਾਨ ਕੀਤਾ ਹੋਇਆ ਹੈ ਅਤੇ ਉਹ ਆਪਣੇ ਫੈਸਲੇ ਉੱਤੇ ਕਾਇਮ ਹੈ ਜਦੋਂ ਕਿ ਕਾਂਗਰਸ ਦੀ ਸਭ ਤੋਂ ਸ਼ਕਤੀਸ਼ਾਲੀ ਕਮੇਟੀ ਕਾਂਗਰਸ ਵਰਕਿੰਗ ਕਮੇਟੀ ਨੇ ਉਨ੍ਹਾਂ ਦੇ ਫੈਸਲੇ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਉਹ ਨਵੇਂ ਸਿਰੇ ਤੋਂ ਪਾਰਟੀ ਦੇ ਹਰ ਵਿੰਗ ਦਾ ਪੁਨਰਗਠਿਨ ਕਰਨ।