ਸ਼੍ਰੋਮਣੀ ਕਮੇਟੀ ਗੁਰਬਾਣੀ ਦੇ ਪ੍ਰਸਾਰਨ ਲਈ ਚੈਨਲ ਸ਼ੁਰੂ ਕਰੇ: ਗਿਆਨੀ ਹਰਪ੍ਰੀਤ ਸਿੰਘ

0
815

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ਼੍ਰੋਮਣੀ ਕਮੇਟੀ ਨੂੰ ਮੁੜ ਆਖਿਆ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਵਿਚ ਹੁੰਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਲਈ ਆਪਣਾ ਚੈਨਲ ਸ਼ੁਰੂ ਕਰੇ। ਉਨ੍ਹਾਂ ਚੈਨਲ ਸ਼ੁਰੂ ਹੋਣ ਤੱਕ ਸ਼੍ਰੋਮਣੀ ਕਮੇਟੀ ਦੇ ਆਈਟੀ ਵਿੰਗ ਨੂੰ ਆਪਣੇ ਵੈੱਬ ਚੈਨਲ ਰਾਹੀਂ ਗੁਰਬਾਣੀ ਦੇ ਪ੍ਰਸਾਰਨ ਲਈ ਕਿਹਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਆਖਿਆ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਸ਼ੁਰੂ ਕਰਨ ਲਈ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਕੋਲੋਂ ਲੋੜੀਂਦੀ ਪ੍ਰਵਾਨਗੀ ਆਦਿ ਲੈ ਕੇ ਦੇਣ।