ਸਰਕਾਰ ਨੇ ਲੰਗਰ ਤੋਂ ਹਟਾਇਆ ਜੀ.ਐਸ.ਟੀ., ਨੋਟੀਫਿਕੇਸ਼ਨ ਜਾਰੀ

0
1692

ਕੇਂਦਰ ਸਰਕਾਰ ਵਲੋਂ ਲੰਗਰ ਤੋਂ ਜੀ.ਐਸ.ਟੀ. ਹਟਾਉਣ ਦੇ ਫ਼ੈਸਲੇ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਇਸ ਸਬੰਧੀ ਕੇਂਦਰ ਸਰਕਾਰ ਨੇ ਨੋਟਿਸ ਜਾਰੀ ਕਰਦੇ ਹੋਏ ਦੱਸਿਆ ਹੈ ਕਿ ਸੇਵਾ ਭੋਜ ਯੋਜਨਾ ਤਹਿਤ ਗੁਰਦੁਆਰਿਆਂ, ਮੰਦਰਾਂ ਅਤੇ ਚਰਚਾਂ ਦੇ ਲੰਗਰ ‘ਤੇ ਲੱਗਿਆ ਜੀ.ਐਸ.ਟੀ. ਹਟਾ ਦਿਤਾ ਗਿਆ ਹੈ। ਨੋਟੀਫਿਕੇਸ਼ਨ ਦੇ ਮੁਤਾਬਕ ਕੇਂਦਰ ਸਰਕਾਰ ਵਲੋਂ ਲੰਗਰ ‘ਤੇ ਲੱਗਿਆ ਜੀ.ਐਸ.ਟੀ. ਵਾਪਸ ਵੀ ਕੀਤਾ ਜਾਵੇਗਾ।
ਦੱਸ ਦਈਏ ਕਿ ਕੇਂਦਰ ਸਰਕਾਰ ਨੇ 1 ਅਗਸਤ ਨੂੰ ਲੰਗਰ ਤੋਂ ਜੀ.ਐਸ.ਟੀ. ਹਟਾਉਣ ਦੀ ਫ਼ੈਸਲਾ ਕੀਤਾ ਸੀ। ਹੁਣ ਕੇਂਦਰ ਨੇ ਇਸ ਫ਼ੈਸਲੇ ਨੂੰ ਨੇਪਰੇ ਚਾੜ੍ਹ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸਬੰਧਤ ਧਾਰਮਿਕ ਸੰਸਥਾਵਾਂ ਨੂੰ ਅਪਣੇ-ਆਪ ਨੂੰ ਰਜਿਸਟਰਡ ਕਰਵਾਉਣਾ ਹੋਵੇਗਾ ਅਤੇ ਸਰਕਾਰ ਇਨ੍ਹਾਂ ਸੰਸਥਾਵਾਂ ਨੂੰ ਤਿੰਨ ਮਹੀਨੇ ਦਾ ਜੀ.ਐਸ.ਟੀ. ਵਾਪਸ ਕਰੇਗੀ। ਇਸ ਲਈ ਨੋਡਲ ਅਧਿਕਾਰੀ ਵੀ ਨਿਯੁਕਤ ਕਰ ਦਿਤਾ ਗਿਆ ਹੈ।