ਸਿੱਧੂ ਮੂਸੇਵਾਲਾ ਨੂੰ ਮਾਰਨ ਆਏ ਸਨ ਸੱਤ ਹਮਲਾਵਰ

0
1632
Photo: Punjabi Tribune

ਚੰਡੀਗੜ੍ਹ: ਸਿੱਧੂ ਮੂਸੇਵਾਲਾ ਦਾ ਕਤਲ ਕਰਨ ਲਈ ਦੋ ਕਾਰਾਂ ਵਿਚ ਸੱਤ ਜਣੇ ਆਏ ਸਨ। ਹਮਲਾਵਰਾਂ ਨੇ ਮੂਸੇਵਾਲਾ ਦੀ ਥਾਰ ਦੇ ਟਾਇਰਾਂ ਵਿਚ ਗੋਲੀਆਂ ਮਾਰੀਆਂ ਤੇ ਥਾਰ ਦਾ ਸੰਤੁਲਨ ਵਿਗੜ ਗਿਆ। ਇਸ ਤੋਂ ਬਾਅਦ ਦੋਵਾਂ ਕਾਰਾਂ ਵਿਚੋਂ ਸੱਤ ਜਣੇ ਬਾਹਰ ਆਏ ਤੇ ਇਕ ਜਣੇ ਨੇ ਤੀਹ ਦੇ ਕਰੀਬ ਫਾਇਰ ਮੂਸੇਵਾਲਾ ’ਤੇ ਕੀਤੇ ਤੇ ਬਾਕੀ ਛੇ ਜਣਿਆਂ ਨੇ ਘੇਰਾ ਪਾ ਲਿਆ। ਜਦ ਗੋਲੀਆਂ ਦੀ ਆਵਾਜ਼ ਸੁਣ ਕੇ ਲੋਕ ਬਾਹਰ ਆਏ ਤਾਂ ਹਮਲਾਵਰਾਂ ਨੇ ਲਲਕਾਰ ਕੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ। ਇਹ ਖੁਲਾਸਾ ਘਟਨਾ ਦੇ ਚਸ਼ਮਦੀਦ ਨੇ ਇਕ ਖਬਰ ਏਜੰਸੀ ਕੋਲ ਕੀਤਾ।