ਕੇਂਦਰ ਨੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਦਾ ਭਰੋਸਾ ਦਿੱਤਾ: Bhagwant Mann

0
4

ਮੁੱਖ ਮੰਤਰੀ ਭਗਵੰਤ ਮਾਨ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਕਿਹਾ ਕਿ ਉਨ੍ਹਾਂ ਦੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਫੋਨ ’ਤੇ ਗੱਲਬਾਤ ਹੋਈ ਹੈ। ਕੇਂਦਰੀ ਮੰਤਰੀ ਨੇ ਅਰਬ ਦੇਸ਼ਾਂ ’ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਵਿਸ਼ੇਸ਼ ਉਡਾਣਾਂ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਹੈ।

ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਸਾਰਿਆਂ ਦੇ ਵੇਰਵੇ ਕੇਂਦਰ ਨੂੰ ਸੌਂਪ ਦਿੱਤੇ ਹਨ। ਕਿਸੇ ਕਿਸਮ ਦੀ ਜਾਣਕਾਰੀ ਲਈ ਇਨ੍ਹਾਂ ਨੰਬਰਾਂ ਐਨਆਰਆਈ ਵਿੰਗ 24/7 ਕੰਟਰੋਲ ਰੂਮ 0172-2260042, 0172-2260043 ਤੇ ਵਟਸਐਪ ਨੰਬਰ +91 94787 79112 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਰਾਨ-ਇਜ਼ਰਾਇਲ ਜੰਗ ਦੌਰਾਨ ਅਰਬ ਦੇਸ਼ਾਂ ਵਿਚ ਫਸੇ ਪੰਜਾਬੀਆਂ ਨੂੰ ਲੈ ਕੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਉਨ੍ਹਾਂ ਦੀ ਮੁੱਖ ਤਰਜੀਹ ਹੈ।

ਮੁੱਖ ਮੰਤਰੀ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਲਿਖਿਆ ਹੈ ਕਿ ਉਹ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੂੰ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕੋਲ ਭੇਜ ਰਹੇ ਹਨ। ਉਨ੍ਹਾਂ ਕੇਂਦਰ ਕੋਲੋਂ ਮੰਗ ਕੀਤੀ ਕਿ ਪੰਜਾਬੀਆਂ ਨੂੰ ਵਤਨ ਲਿਆਉਣ ਲਈ ਵਿਸ਼ੇਸ਼ ਉਡਾਣ ਦਾ ਇੰਤਜ਼ਾਮ ਕੀਤਾ ਜਾਵੇ। ਇਸ ਵੇਲੇ ਵੱਡੀ ਗਿਣਤੀ ਪੰਜਾਬੀ ਤੇ ਵਿਦਿਆਰਥੀ ਅਰਬ ਦੇਸ਼ਾਂ ਵਿਚ ਫਸੇ ਹੋਏ ਹਨ ਜਿਸ ਕਾਰਨ ਉਨ੍ਹਾਂ ਦੇ ਮਾਪਿਆਂ ਦੀ ਚਿੰਤਾ ਵਧਦੀ ਜਾ ਰਹੀ ਹੈ। ਇਸ ਦੌਰਾਨ ਕਈ ਉਘੇ ਉਦਯੋਗਪਤੀਆਂ ਦੇ ਪਰਿਵਾਰ ਤੇ ਪੰਜਾਬੀ ਗਾਇਕ ਐਮੀ ਵਿਰਕ ਦਾ ਪਰਿਵਾਰ ਵੀ ਫਸਿਆ ਹੋਇਆ ਹੈ।