ਕੈਲੀਫੋਰਨੀਆ ਵਿਖੇ ਚਰਚ ਵਿਚ ਹਮਲਾ

0
1256
Photo: POLICITO

ਲਾਗੁਨਾ ਵੁੱਡ: ਇਥੇ ਇਕ ਚਰਚ ਵਿਚ ਅਧਖੜ ਵਿਅਕਤੀ ਵਲੋਂ ਗੋਲੀਆਂ ਚਲਾਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਪੰਜ ਜ਼ਖਮੀ ਹੋ ਗਏ। ਇਹ ਜਾਣਕਾਰੀ ਮਿਲੀ ਹੈ ਕਿ ਚਰਚ ਵਿਚ ਦੁਪਹਿਰ ਦੇ ਖਾਣੇ ਤੋਂ ਬਾਅਦ ਪ੍ਰਾਰਥਨਾ ਚੱਲ ਰਹੀ ਸੀ ਕਿ ਏਸ਼ੀਅਨ ਖਿੱਤੇ ਦੇ ਲਗਦੇ ਵਿਅਕਤੀ ਨੇ ਗੋਲੀਆਂ ਚਲਾਈਆਂ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜਦੋਂ ਉਹ ਮੌਕੇ ’ਤੇ ਪੁੱਜੇ ਤਾਂ ਇਥੇ ਮੌਜੂਦ ਲੋਕਾਂ ਨੇ ਹਮਲਾਵਰ ਨੂੰ ਕਾਬੂ ਕਰ ਲਿਆ ਸੀ। ਪੁਲੀਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।