ਗ੍ਰੇਨੇਡ ਹਮਲੇ ਤੋਂ ਬਾਅਦ ਪੂਰੇ ਪੰਜਾਬ ‘ਚ ਹਾਈ ਅਲਰਟ, ਸੁਰੱਖਿਆ ਵਧਾਈ

0
2067

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਬੱਸ ਸਟੈਂਡ ‘ਤੇ ਹੋਏ ਗ੍ਰੇਨੇਡ ਹਮਲੇ ਤੋਂ ਬਾਅਦ ਸਰਹੱਦੀ ਜਿਲ੍ਹੇ ਪਠਾਨਕੋਟ ਅਤੇ ਆਸਪਾਸ ਦੀ ਸੁਰੱਖਿਆ ਸਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਘਟਨਾ ਤੋਂ ਤੁਰੰਤ ਬਾਅਦ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਪਠਾਨਕੋਟ ਪੁਲਿਸ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਪਠਾਨਕੋਟ ਬੱਸ ਅੱਡੇ ਅਤੇ ਆਸਪਾਸ ਸੁਰੱਖਿਆ ਸਖਤ ਕਰਨ ਦੇ ਨਿਰਦੇਸ਼ ਦਿੱਤੇ। ਉੱਧਰ, ਮੁੱਖ ਮੰਤਰੀ ਨੇ ਇਸ ਹਮਲੇ ਦੀ ਸਖ਼ਤ ਨਿੰਦਿਆ ਕਰਦੇ ਹੋਏ ਇਸਨੂੰ ਕਾਇਰਾਨਾ ਹਰਕੱਤ ਕਰਾਰ ਦਿੱਤਾ ਹੈ।ਜੰਮੂ ਬਸ ਸਟੈਂਡ ਉੱਤੇ ਪੰਜਾਬ ਰੋਡਵੇਜ ਦੀ ਬੱਸ ਨਜਦੀਕ ਹੋਏ ਗ੍ਰੇਨੇਡ ਹਮਲੇ ਦੇ ਤੁਰੰਤ ਬਾਅਦ ਪੰਜਾਬ ਪੁਲਿਸ ਨੇ ਪਠਾਨਕੋਟ ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਸਖ਼ਤ ਕਰਨ ਦੇ ਹੁਕਮ ਦਿੱਤੇ। ਅਧਿਕਾਰੀਆਂ ਨੇ ਪਠਾਨਕੋਟ ਬੱਸ ਸਟੈਂਡ ਤੋਂ ਇਲਾਵਾ ਜਨਤਕ ਅਤੇ ਸਮਾਜਿਕ ਰੂਪ ਨਾਲ ਮਹੱਤਵਪੂਰਨ ਥਾਵਾਂ ‘ਤੇ ਸੁਰੱਖਿਆ ਦੇ ਨਿਰਦੇਸ਼ ਦਿੱਤੇ ਹਨ। ਦੱਸ ਦਈਏ ਕਿ 2 ਜਨਵਰੀ 2016 ਨੂੰ ਪਠਾਨਕੋਟ ਏਅਰਬੇਸ ਉੱਤੇ ਅਤਿਵਾਦੀ ਹਮਲੇ ਵਿਚ ਪੰਜ ਜਵਾਨ ਸ਼ਹੀਦ ਹੋਏ ਸਨ। ਇਹ ਹਮਲਾ ਜੈਸ਼-ਏ-ਮੁਹੰਮਦ ਨੇ ਕੀਤਾ ਸੀ। ਭਾਰਤ ਨੇ ਇਸ ਹਮਲੇ ਦੇ ਸਬੂਤ ਪਾਕਿਸਤਾਨ ਨੂੰ ਦਿੱਤੇ ਸਨ ਲੇਕਿਨ ਕੋਈ ਕਾਰਵਾਈ ਨਹੀਂ ਹੋਈ ਸੀ।