ਜੈਕਲੀਨ ਮਗਰੋਂ ਹੁਣ ਨੋਰਾ ਫਤੇਹੀ ਤਲਬ

0
1392

ਨਵੀਂ ਦਿੱਲੀ: ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਅਭਿਨੇਤਰੀ ਜੈਕਲੀਨ ਫਰਨਾਂਡੇਜ਼ ਤੋਂ ਕਈ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ ਅਤੇ ਹੁਣ ਇਸ ਤੋਂ ਬਾਅਦ ਹੁਣ ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਬੌਲੀਵੁੱਡ ਹਸਤੀ ਨੋਰਾ ਫਤੇਹੀ ਨੂੰ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਫਤੇਹੀ ਤੋਂ ਪਹਿਲਾਂ ਵੀ ਪੁੱਛਗਿੱਛ ਕੀਤੀ ਗਈ ਸੀ। ਇਹ ਕੇਸ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ ਹੈ ਜਿਸ ’ਤੇ 200 ਕਰੋੜ ਰੁਪਏ ਦੀ ਫ਼ਿਰੌਤੀ ਮੰਗਣ ਅਤੇ ਧੋਖਾਧੜੀ ਦੇ ਦੋਸ਼ ਹਨ। ਚੰਦਰਸ਼ੇਖਰ ਇਸ ਵੇਲੇ ਜੇਲ੍ਹ ਵਿਚ ਹੈ।