ਪੰਜਾਬ ਸਰਕਾਰ ਦੀ ਨਵੀਂ ਵਜ਼ਾਰਤ ਦੇ 10 ਮੰਤਰੀਆਂ ਨੇ ਸਹੁੰ ਚੁੱਕੀ

0
918
Photo Credit: Jagran.com

ਚੰਡੀਗੜ੍ਹ: ਪੰਜਾਬ ਵਿੱਚ ਨਵੀਂ ਬਣੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਵਜ਼ਾਰਤ ਦੇ 10 ਮੰਤਰੀਆਂ ਨੇ ਸਹੁੰ ਚੁੱਕ ਲਈ ਹੈ। ਜਿਨ੍ਹਾਂ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸਹੁੰ ਚੁਕਵਾਈ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਹਾਜ਼ਰ ਰਹੇ ਜਦੋਂ ਕਿ ਹਰਿਆਣਾ ਦੇ ਰਾਜਪਾਲ ਬੰਗਾਰੂ ਦੱਤਾਤ੍ਰੇਅ ਪਹਿਲੀ ਵਾਰ ਪੰਜਾਬ ਕੈਬਨਿਟ ਦੇ ਸਹੁੰ ਚੁੱਕ ਸਮਾਗਮ ਵਿੱਚ ਹਾਜ਼ਰ ਰਹੇ।
ਅੱਜ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣ ਸਮੇਂ ਸਭ ਤੋਂ ਪਹਿਲਾਂ ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ, ਹਰਭਜਨ ਸਿੰਘ, ਡਾ. ਵਿਜੈ ਸਿੰਗਲਾ, ਲਾਲ ਚੰਦ ਕਟਾਰੂਚੱਕ, ਗੁਰਮੀਤ ਸਿੰਘ ਮੀਤ ਹੇਅਰ, ਕੁਲਦੀਪ ਸਿੰਘ ਧਾਲੀਵਾਲ, ਬਰਹਮ ਸ਼ੰਕਰਸ਼ੰਕਰ ਅਤੇ ਆਖੀਰ ਵਿੱਚ ਹਰਜੋਤ ਸਿੰਘ ਬੈਂਸ ਨੇ ਸਹੁੰ ਚੁੱਕੀ ਹੈ।