ਪੰਜਾਬ ਵਿੱਚ ੫੬੦੦ ਕਰੋੜ ਰੁਪਏ ਦੇ ਨਾਜਾਇਜ਼ ਸ਼ਰਾਬ ਘੁਟਾਲੇ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਅਕਾਲੀ ਦਲ ਨੇ ਤਾਂ ੫੬੦੦ ਕਰੋੜ ਰੁਪਏ ਦੇ ਨਾਜਾਇਜ਼ ਸ਼ਰਾਬ ਘੁਟਾਲੇ ਦੇ ਇਲਜ਼ਾਮ ਲਾਉਂਦਿਆਂ ਇਸ ਮਾਮਲੇ ਵਿੱਚ ਚਾਰ ਕਾਂਗਰਸੀ ਵਿਧਾਇਕਾਂ ਨੂੰ ਵੀ ਘੜੀਸ ਲਿਆ ਹੈ। ਅਕਾਲੀ ਦਲ ਨੇ ਇਲਜ਼ਾਮ ਲਾਇਆ ਹੈ ਕਿ ਇਸ ਮਾਮਲੇ ਵਿੱਚ ਵਿੱਚ ਕਾਂਗਰਸੀ ਵਿਧਾਇਕਾਂ ਤੇ ਕੁਝ ਹੋਰ ਰਸੂਖਵਾਨਾਂ ਦੀ ਸ਼ਮੂਲੀਅਤ ਹੈ।
ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਇਸ ਘੁਟਾਲੇ ਲਈ ਜ਼ਿੰਮੇਵਾਰ ਸ਼ਰਾਬ ਫੈਕਟਰੀਆਂ ਦੇ ਮਾਲਕਾਂ ਤੇ ਨਕਲੀ ਸ਼ਰਾਬ ਵੇਚਣ ਵਾਲਿਆਂ ਖ਼ਿਲਾਫ ਕਾਰਵਾਈ ਕਰਨ ਦੀ ਬਜਾਏ ਥਾਣਾ ਮੁਖੀਆਂ ਨੂੰ ਨਿਸ਼ਾਨਾ ਬਣਾ ਕੇ ਲੋਕਾਂ ਨੂੰ ਬੇਵਕੂਫ ਨਾ ਬਣਾਉਣ।













