ਭਾਰਤ ਤੋਂ ਆਸਟਰੇਲੀਆ ਨੇ ਸਿੱਧੀਆਂ ਯਾਤਰੀ ਉਡਾਣਾਂ 15 ਮਈ ਤੱਕ ਰੋਕੀਆਂ

0
976
Photo: cloudfront.net

ਆਸਟਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮੌਰਿਸਨ ਨੇ ਕਿਹਾ ਕਿ ਆਸਟਰੇਲੀਆ ਨੇ ਕੋਵਿਡ ਮਾਮਲਿਆਂ ਵਿਚ ਵਾਧੇ ਕਾਰਨ ਮੰਗਲਵਾਰ ਨੂੰ ਅਗਲੇ ਤਿੰਨ ਹਫ਼ਤਿਆਂ ਲਈ ਭਾਰਤ ਤੋਂ ਸਿੱਧੀਆਂ ਯਾਤਰੀ ਉਡਾਣਾਂ ’ਤੇ 15 ਮਈ ਤੱਕ ਰੋਕ ਲਗਾ ਦਿੱਤੀ ਹੈ। ਕੈਬਨਿਟ ਦੀ ਰਾਸ਼ਟਰੀ ਸੁੱਰਖਿਆ ਕਮੇਟੀ ਦੀ ਬੈਠਕ ਦੌਰਾਨ ਇਹ ਫੈਸਲਾ ਲਿਆ ਗਿਆ ਕਿ ਭਾਰਤ ਤੋਂ ਉਡਾਣਾਂ ’ਤੇ ਅਸਥਾਈ ਤੌਰ ‘ਤੇ ਰੋਕ ਲਗਾ ਦਿੱਤੀ ਜਾਵੇ।