ਸਿੱਧੂ ਬਣੇ ਪੰਜਾਬ ਕਾਂਗਰਸ ਦੇ ‘ਸਰਦਾਰ’

0
1262
Photo: financianexpress.com

ਚੰਡੀਗੜ੍ਹ: ਪੰਜਾਬ ਵਿਚ ਪਾਰਟੀ ਅੰਦਰ ਚੱਲ ਰਹੀ ਸਿਆਸੀ ਖਿੱਚੋਤਾਣ ਨੂੰ ਦਰਕਿਨਾਰ ਕਰਦਿਆਂ ਕਾਂਗਰਸ ਹਾਈਕਮਾਨ ਨੇ ਆਖ਼ਰਕਾਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਐਲਾਨ ਦਿੱਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਆਸੀ ਅਪੀਲ ਤੇ ਦਲੀਲ ਨੂੰ ਅਣਗੌਲਿਆਂ ਕਰਦਿਆਂ ਹਾਈਕਮਾਨ ਨੇ ਪੰਜਾਬ ਵਿਚ ਨਵਜੋਤ ਸਿੱਧੂ ਨੂੰ ਪਾਰਟੀ ਦੀ ਕਮਾਨ ਸੌਂਪ ਦਿੱਤੀ ਹੈ।