ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨਿਆ

0
929
Photo: The Hindu Business Line

ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਨੂੰ ਲੈ ਕੇ ਕਾਂਗਰਸ ਅੰਦਰ ਚੱਲ ਰਹੇ ਕਿਆਸਾਂ ਨੂੰ ਵਿਰਾਮ ਦਿੰਦਿਆਂ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇਥੇ ਸਨਅਤੀ ਸ਼ਹਿਰ ਵਿੱਚ ਚਰਨਜੀਤ ਸਿੰਘ ਚੰਨੀ ਦੇ ਨਾਮ ’ਤੇ ਰਸਮੀ ਮੋਹਰ ਲਾ ਦਿੱਤੀ ਹੈ। ਇਥੇ ਫਿਰੋਜ਼ਪੁਰ ਰੋਡ ’ਤੇ ਕੀਤੀ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹੀ ਕਾਂਗਰਸ ਦਾ ਅਗਲਾ ਸੀਐੱਮ ਚਿਹਰਾ ਐਲਾਨ ਦਿੱਤਾ।