ਮੁੰਬਈ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਨੂੰ 31 ਸਾਲ ਦੀ ਕੈਦ

0
1695

ਇਸਲਾਮਾਬਾਦ : ਪਾਕਿਸਤਾਨ ਦੀ ਇਕ ਅੱਤਵਾਦ ਵਿਰੋਧੀ ਅਦਾਲਤ ਨੇ ਸ਼ੁੱਕਰਵਾਰ ਨੂੰ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਤੇ ਜਮਾਤ-ਉਦ-ਦਾਵਾ (ਜੇਯੂਡੀ) ਦੇ ਮੁਖੀ ਹਾਫਿਜ਼ ਸਈਦ ਨੂੰ ਅੱਤਵਾਦੀ ਫੰਡਿੰਗ ਦੇ ਦੋ ਮਾਮਲਿਆਂ ਵਿਚ 32 ਸਾਲ ਦੀ ਸਜ਼ਾ ਸੁਣਾਈ। ਇੰਨਾ ਹੀ ਨਹੀਂ ਅਦਾਲਤ ਨੇ ਉਸ ‘ਤੇ 3.40 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਦੀ ਅਦਾਲਤ ਦਾ ਇਹ ਫੈਸਲਾ ਅਜਿਹੇ ਸਮੇਂ ‘ਚ ਆਇਆ ਹੈ ਜਦੋਂ ਦੇਸ਼ ‘ਚ ਸਿਆਸੀ ਸੰਕਟ ਡੂੰਘਾ ਹੋ ਗਿਆ ਹੈ।