ਕੈਨੇਡਾ ਵਧਾਏਗਾ ਚੰਡੀਗੜ੍ਹ ਤੇ ਨਵੀਂ ਦਿੱਲੀ ’ਚ ਵੀਜ਼ਾ ਜਾਰੀ ਕਰਨ ਦੀ ਸਮਰੱਥਾ

0
780
Photo: pexels

ਦਿੱਲੀ: ਕੈਨੇਡਾ ਵੱਲੋਂ ਆਪਣੀ ਨਵੀਂ ਹਿੰਦ-ਪ੍ਰਸ਼ਾਂਤ ਰਣਨੀਤੀ ਵਿਚ ਭਾਰਤ ਨੂੰ ਮਹੱਤਵਪੂਰਨ ਭਾਈਵਾਲ ਕਰਾਰ ਦਿੱਤਾ ਗਿਆ ਹੈ। ਇਸ ਦਾ ਜ਼ਿਆਦਾਤਰ ਧਿਆਨ ਵਪਾਰ ਤੇ ਆਵਾਸ ’ਤੇ ਕੇਂਦਰਿਤ ਹੈ। ਇਸ ਰਣਨੀਤੀ ਤਹਿਤ ਮੁੱਢਲੇ ਪੱਧਰ ’ਤੇ ਵਪਾਰ ਸਮਝੌਤੇ ਦਾ ਸੱਦਾ ਦਿੱਤਾ ਗਿਆ ਹੈ ਜੋ ਕਿ ਅਗਾਂਹ ਵਿਆਪਕ ਆਰਥਿਕ ਭਾਈਵਾਲੀ ਸਮਝੌਤੇ ਵਿਚ ਬਦਲ ਸਕਦਾ ਹੈ। ਕੈਨੇਡਾ ਵੱਲੋਂ ਲੋਕਾਂ ’ਤੇ ਕੇਂਦਰਤ ਗਤੀਵਿਧੀਆਂ ਵਿਚ ਜ਼ਿਆਦਾ ਨਿਵੇਸ਼ ਕੀਤਾ ਜਾਵੇਗਾ। ਨਵੀਂ ਦਿੱਲੀ, ਚੰਡੀਗੜ੍ਹ, ਇਸਲਾਮਾਬਾਦ ਤੇ ਮਨੀਲਾ ਵਿਚ ਵੀਜ਼ਾ ਜਾਰੀ ਕਰਨ ਦੀ ਸਮਰੱਥਾ ਵਧਾਉਣ ਲਈ ਸੱਤ ਕਰੋੜ ਡਾਲਰ ਤੋਂ ਵੱਧ ਦਾ ਨਿਵੇਸ਼ ਕੀਤਾ ਜਾਵੇਗਾ।