ਮੋਗਾ ਵਿਚ ਐਨਆਰਆਈ ਪੰਜਾਬੀਆਂ ਦਾ ਕਰਵਾਇਆ ਗਿਆ ਮਿਲਣੀ ਪ੍ਰੋਗਰਾਮ

0
793

ਪਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸਾਲ ਦੋ ਵਾਰ ਕਰਵਾਇਆ ਜਾਵੇਗਾ ਮਿਲਣੀ ਸਮਾਰੋਹ : ਕੁਲਦੀਪ ਧਾਲੀਵਾਲ

ਮੋਗਾ: ਪੰਜਾਬ ਦੇ ਮੋਗਾ ਸਥਿਤ ਆਈਐਸਐਫ ਕਾਲਜ ਵਿਚ ਐਨਆਰਆਈ ਪੰਜਾਬੀਆਂ ਦਾ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਤੌਰ ’ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪੁੱਜੇ। ਉਨ੍ਹਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਵਾਸੀ ਪੰਜਾਬੀਆਂ ਨਾਲ ਸਬੰਧਤ ਕੇਸਾਂ ਦੇ ਜਲਦੀ ਨਿਪਟਾਰੇ ਲਈ ਵਿਸ਼ੇਸ਼ ਫਾਸਟ ਟਰੈਕ ਅਦਾਲਤਾਂ ਬਣਾਈਆਂ ਜਾਣਗੀਆਂ। ਪੰਜਾਬ ਸਰਕਾਰ ਨੇ ਪਰਵਾਸੀ ਪੰਜਾਬੀਆਂ ਦੀਆਂ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਮਾਮਲਿਆਂ ਨਾਲ ਸਬੰਧਤ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਵਿਸ਼ੇਸ਼ ਨੀਤੀ ਤਿਆਰ ਕੀਤੀ ਹੈ।
ਪੰਜਾਬ ਸਰਕਾਰ ਹਰ ਸਾਲ ਦਸੰਬਰ ਅਤੇ ਅਪ੍ਰੈਲ ਮਹੀਨੇ ਵਿੱਚ ਐਨ.ਆਰ.ਆਈ ਮਿਲਣੀ ਪ੍ਰੋਗਰਾਮ ਆਯੋਜਿਤ ਕਰੇਗੀ।