ਅੰਮ੍ਰਿਤਸਰ ਹਵਾਈ ਅੱਡੇ ‘ਤੇ ਕਾਰਗੋ ਟਰਮੀਨਲ ਚਲਾਉਣ ਤੇ ਰੱਖ-ਰਖਾਅ ਲਈ ਇਕ ਹੋਰ ਸਮਝੌਤੇ ‘ਤੇ ਹਸਤਾਖਰ

0
1924

ਭਾਰਤੀ ਹਵਾਈ ਫ਼ੌਜ ਦੇ ਸਟੇਸ਼ਨ ਹਲਵਾਰਾ (ਲੁਧਿਆਣਾ) ਵਿਖੇ ਇਕ ਨਵਾਂ ਸਿਵਲ ਅੰਤਰਰਾਸ਼ਟਰੀ ਹਵਾਈ ਟਰਮੀਨਲ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਵਾਸਤੇ ਮੰਤਰੀ ਮੰਡਲ ਵਲੋਂ 3 ਦਸੰਬਰ, 2018 ਨੂੰ ਲਏ ਗਏ ਫ਼ੈਸਲੇ ਦੇ ਸੰਦਰਭ ਵਿਚ ਪੰਜਾਬ ਸਰਕਾਰ ਨੇ ਅੱਜ ਏਅਰਪੋਰਟ ਅਥਾਰਟੀ ਆਫ ਇੰਡੀਆ (ਏ.ਏ.ਆਈ) ਨਾਲ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਹਨ।
ਇਸ ਸਹਿਮਤੀ ਪੱਤਰ ‘ਤੇ ਪੰਜਾਬ ਸਰਕਾਰ ਦੇ ਤਰਫੋਂ ਸ਼ਹਿਰੀ ਹਵਾਬਾਜ਼ੀ ਸਕੱਤਰ ਤੇਜਵੀਰ ਸਿੰਘ ਅਤੇ ਏ.ਏ.ਆਈ ਦੀ ਤਰਫੋਂ ਏ.ਏ.ਆਈ ਦੇ ਕਾਰਜਕਾਰੀ ਡਾਇਰੈਕਟਰ ਜੀ. ਡੀ ਗੁਪਤਾ ਨੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਏ.ਏ.ਆਈ ਦੇ ਚੇਅਰਮੈਨ ਗੁਰਪ੍ਰਸਾਦ ਮੋਹਾਪਾਤਰਾ ਦੀ ਹਾਜ਼ਰੀ ਵਿਚ ਹਸਤਾਖਰ ਕੀਤੇ। ਇਸ ਦੀ ਵਿਸਤ੍ਰਿਤ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਪ੍ਰਾਜੈਕਟ ਇਕ ਜਾਇੰਟ ਵੈਂਚਰ ਕੰਪਨੀ (ਜੇ.ਵੀ.ਸੀ) ਦੇ ਰਾਹੀਂ ਲਾਗੂ ਕੀਤਾ ਜਾਵੇਗਾ