ਐੱਸਵਾਈਐੱਲ ਮਸਲੇ ਦਾ ਹੱਲ ਕੱਢਣਾ ਹੈ ਕੇਂਦਰ ਦੀ ਜ਼ਿੰਮੇਵਾਰੀ: ਅਰਵਿੰਦ ਕੇਜਰੀਵਾਲ

0
553

ਚੰਡੀਗੜ੍ਹ: ਸੁਪਰੀਮ ਕੋਰਟ ਵੱਲੋਂ ਸਤਲੁਜ ਯਮੁਨਾ ਲੰਿਕ (ਐੱਸਵਾਈਐੱਲ) ਮਾਮਲੇ ’ਚ ਲੰਘੇ ਦਿਨ ਕੀਤੀਆਂ ਟਿੱਪਣੀਆਂ ਤੋਂ ਬਾਅਦ ਪੰਜਾਬ ਤੇ ਹਰਿਆਣਾ ਵਿੱਚ ਸਿਆਸੀ ਮਾਹੌਲ ਗਰਮਾ ਗਿਆ ਹੈ। ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਐੱਸਵਾਈਐੱਲ ਵਿਵਾਦ ਦਾ ਹੱਲ ਕੱਢਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅੱਗੇ ਹੋ ਕੇ ਮਸਲੇ ਨੂੰ ਸੁਲਝਾਏ। ਕੇਜਰੀਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਇਸ ਮਸਲੇ ਦਾ ਕੋਈ ਠੋਸ ਹੱਲ ਨਹੀਂ ਤਾਂ ਉਨ੍ਹਾਂ ਤੋਂ ਪੁੱਛ ਲੈਣ। ਕੇਜਰੀਵਾਲ ਹਿਸਾਰ ਵਿੱਚ ‘ਮੇਰਾ ਇੰਡੀਆ ਨੰਬਰ-1’ ਮੁਹਿੰਮ ਦੀ ਸ਼ੁਰੂਆਤ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਪੰਜਾਬ ਦੇ ਉਨ੍ਹਾਂ ਦੇ ਹਮਰੁਤਬਾ ਭਗਵੰਤ ਮਾਨ ਵੀ ਮੌਜੂਦ ਸਨ। ਮਾਨ ਨੇ ਕਿਹਾ ਕਿ ਉਹ ਮਸਲੇ ਦੇ ਹੱਲ ਲਈ ਹਰਿਆਣਾ ਦੇ ਆਪਣੇ ਹਮਰੁਤਬਾ ਨਾਲ ਗੱਲਬਾਤ ਲਈ ਤਿਆਰ ਹਨ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਤੇ ਭਾਜਪਾ ਐੱਸਵਾਈਐੱਲ ਮਾਮਲੇ ’ਤੇ ਪੰਜਾਬ ਤੇ ਹਰਿਆਣਾ ਵਿੱਚ ਗੰਦੀ ਰਾਜਨੀਤੀ ਕਰ ਰਹੀਆਂ ਹਨ। ਇਸ ਮੁੱਦੇ ’ਤੇ ਦੋਵਾਂ ਪਾਰਟੀਆਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।