ਭਗਵੰਤ ਮਾਨ ਵੱਲੋਂ ‘ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2022’ ਦੇ ਖਰੜੇ ਨੂੰ ਮਿਲੀ ਪ੍ਰਵਾਨਗੀ

0
442

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਉਦਯੋਗਿਕ ਅਤੇ ਵਪਾਰਕ ਪੱਖੋਂ ਮਜ਼ਬੂਤ ਕਰਨ ਲਈ ‘ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2022’ ਦੇ ਖਰੜੇ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸੂਬੇ ’ਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਨੀਤੀ ਦਾ ਖਰੜਾ ਤਿਆਰ ਕੀਤਾ ਗਿਆ ਹੈ। ਇਸ ਨੀਤੀ ਦੇ ਤਹਿਤ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਵੇਂ ਉਦਯੋਗ ਸਥਾਪਤ ਕਰਨ ਨੂੰ ਤਰਜੀਹ ਦਿੱਤੀ ਹੈ, ਜਿਸ ਲਈ ਸਨਅਤਕਾਰਾਂ ਨੂੰ ਕਈ ਤਰ੍ਹਾਂ ਦੀਆਂ ਰਿਆਇਤਾਂ ਵੀ ਦਿੱਤੀਆਂ ਗਈਆਂ ਹਨ।