ਕੈਨੇਡਾ ਵਿਚ ਵੀ ਸੀ.ਏ.ਏ. ਵਿਰੁੱਧ ਰੋਸ ਉਠਿਆ

0
2041

ਓਟਾਵਾ: ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਨੂੰ ਲੈ ਕੇ ਅਜੇ ਵੀ ਭਾਰਤ ‘ਚ ਵਿਰੋਧ-ਪ੍ਰਦਰਸ਼ਨ ਦਾ ਸਿਲਸਿਲਾ ਜਾਰੀ ਹੈ। ਉਥੇ ਵਿਦੇਸ਼ਾਂ ‘ਚ ਰਹਿਣ ਵਾਲੇ ਭਾਰਤੀ ਮੂਲ ਦੇ ਕਈ ਲੋਕਾਂ ਨੇ ਵੀ ਇਸ ਦਾ ਵਿਰੋਧ ਕੀਤਾ ਹੈ। ਹਾਲਾਂਕਿ ਕਈ ਦੇਸ਼ਾਂ ਤੋਂ ਸਮਰਥਨ ਮਿਲਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਪ੍ਰਦਰਸ਼ਨਾਂ ਦੇ ਚਲਦਿਆਂ ਉੱਤਰੀ ਅਮਰੀਕੀ ਦੇਸ਼ ਕੈਨੇਡਾ ‘ਚ ਵੀ ਨਾਗਰਿਕਤਾ ਕਾਨੂੰਨ ਦੇ ਵਿਰੋਧ ਦੀ ਤਸਵੀਰ ਸਾਹਮਣੇ ਆਈ ਹੈ। ਕੈਨੇਡਾ ਦੇ ਨਿਊ ਡੈਮੋਕ੍ਰੇਟਿਕ ਪਾਰਟੀ (ਐੱਨ. ਡੀ. ਪੀ.) ਦੇ ਨੇਤਾ ਜਗਮੀਤ ਸਿੰਘ ਨੇ ਸੀ. ਏ. ਏ. ਦਾ ਵਿਰੋਧ ਕੀਤਾ ਹੈ ਅਤੇ ਇਸ ਨੂੰ ਪੱਖਪਾਤੀ ਦੱਸਿਆ ਹੈ।
ਜਗਮੀਤ ਸਿੰਘ ਨੇ ਟਵੀਟ ਕਰਦੇ ਹੋਏ ਲਿੱਖਿਆ ਕਿ, ਮੋਦੀ ਸਰਕਾਰ ਵੱਲੋਂ ਸੰਸਦ ‘ਚ ਨਾਗਰਿਕਤਾ ਸੋਧ ਕਾਨੂੰਨ ਨੂੰ ਜਾਣ ਬੁੱਝ ਕੇ ਪਾਸ ਕਰਾਇਆ ਗਿਆ ਹੈ, ਜਿਹੜਾ ਕਿ ਮੁਸਲਮਾਨਾਂ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਨਾਲ ਭੇਦਭਾਵ ਕਰਦਾ ਹੈ। ਉਨ੍ਹਾਂ ਆਖਿਆ ਕਿ ਇਹ ਗਲਤ ਹੈ ਅਤੇ ਇਸ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ।
ਜਗਮੀਤ ਨੇ ਅੱਗੇ ਲਿੱਖਿਆ ਕਿ ਵੱਧਦੀ ਨਫਰਤ ਅਤੇ ਧਰੂਵੀਕਰਣ ਦੇ ਸਮੇਂ, ਸਰਕਾਰਾਂ ਦਾ ਕੰਮ ਹੈ ਕਿ ਉਹ ਲੋਕਾਂ ਨੂੰ ਜੋੜਣ ਦਾ ਕੰਮ ਕਰੇ ਨਾ ਕਿ ਇਨ੍ਹਾਂ ‘ਚ ਵੰਡ ਪਾਉਣ ਦਾ।
ਦੱਸਣਯੋਗ ਹੈ ਕਿ ਜਗਮੀਤ ਸਿੰਘ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਹਾਲ ਹੀ ‘ਚ ਹੋਈਆਂ ਕੈਨੇਡਾ ਦੀਆਂ ਆਮ ਚੋਣਾਂ ‘ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਹਾਲਾਂਕਿ ਪਿਛਲੀ ਵਾਰ ਦੇ ਮੁਕਾਬਲੇ ‘ਚ ਕੁਝ ਸੀਟਾਂ ਜ਼ਰੂਰ ਘੱਟ ਮਿਲੀਆਂ ਹਨ। ਸਾਲ ੨੦੧੫ ‘ਚ ਹੋਈਆਂ ਆਮ ਚੋਣਾਂ ‘ਚ ਉਨ੍ਹਾਂ ਦਾ ਪਾਰਟੀ ਨੂੰ ਕੁਲ ੪੪ ਸੀਟਾਂ ਮਿਲੀਆਂ ਸਨ, ਜਦਕਿ ਇਸ ਵਾਰ ਉਨ੍ਹਾਂ ਨੂੰ ਸਿਰਫ ੨੪ ਸੀਟਾਂ ‘ਤੇ ਜਿੱਤ ਹਾਸਲ ਹੋਈ। ਇਸ ਤੋਂ ਇਲਾਵਾ ਕੈਨੇਡਾ ਦੇ ਕਈ ਸ਼ਹਿਰ ਵਿਚ ਕੁਝ ਲੋਕ ਜਥੇਬੰਦੀਆਂ ਵੀ ਇਸ ਕਾਨੂੰਨ ਦਾ ਵਿਰੋਧ ਕਰਦੀਆਂ ਆ ਰਹੀਆਂ ਹਨ।


Warning: A non-numeric value encountered in /home/punjabijournal/public_html/wp-content/themes/Newspaper/includes/wp_booster/td_block.php on line 997

Notice: compact(): Undefined variable: limits in /home/punjabijournal/public_html/wp-includes/class-wp-comment-query.php on line 853

Notice: compact(): Undefined variable: groupby in /home/punjabijournal/public_html/wp-includes/class-wp-comment-query.php on line 853