ਕੈਨੇਡਾ ਨੇ ਢਾਈ ਸਾਲਾਂ ‘ਚ 900 ਪਰਵਾਸੀਆਂ ਨੂੰ ਨਿਕਾਲਾ ਦਿੱਤਾ

0
1940

ਓਟਾਵਾ: ਕੈਨੇਡਾ ਵਿਚ ਗੈਰ-ਕਾਨੂੰਨੀ ਤਰੀਕੇ ਨਾਲ ਦਾਖਲ ਹੋ ਕੇ ਪਨਾਹ ਮੰਗਣ ਵਾਲਿਆਂ ਵਿਚੋਂ ਸਿਰਫ ੯੦੦ ਪ੍ਰਵਾਸੀਆਂ ਨੂੰ ਪਿਛਲੇ ਢਾਈ ਸਾਲ ਦੌਰਾਨ ਡਿਪੋਰਟ ਕੀਤਾ ਜਾ ਸਕਿਆ ਹੈ। ਇਹ ਪ੍ਰਗਟਾਵਾ ਫੈਡਰਲ ਸਰਕਾਰ ਦੇ ਤਾਜ਼ਾ ਅੰਕੜਿਆਂ ਵਿਚ ਕੀਤਾ ਗਿਆ ਹੈ।
ਗਲੋਬਲ ਨਿਊਜ਼ ਦੀ ਰਿਪੋਰਟ ਮੁਤਾਬਕ ੨੦੧੭ ਦੇ ਸ਼ੁਰੂ ਤੋਂ ਇਸ ਸਾਲ ਮਈ ਦੇ ਅੰਤ ਤੱਕ ੪੫ ਹਜ਼ਾਰ ਪ੍ਰਵਾਸੀਆਂ ਨੇ ਗੈਰਕਾਨੂੰਨੀ ਤਰੀਕੇ ਨਾਲ ਕੈਨੇਡਾ ਦੀ ਧਰਤੀ ‘ਤੇ ਕਦਮ ਰੱਖਿਆ।
ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਨੇ ਦਲੀਲ ਦਿੱਤੀ ਹੈ ਕਿ ਪਨਾਹ ਮੰਗਣ ਵਾਲੇ ਕਿਸੇ ਪ੍ਰਵਾਸੀ ਨੂੰ ਉਦੋਂ ਹੀ ਡਿਪੋਰਟ ਕਰਨ ਦੇ ਹੁਕਮ ਦਿੱਤੇ ਜਾ ਸਕਦੇ ਹਨ, ਜਦੋਂ ਮੁਲਕ ਵਿਚ ਰਹਿਣ ਦੇ ਸਾਰੇ ਕਾਨੂੰਨੀ ਰਾਹ ਬੰਦ ਹੋ ਜਾਣ। ਮੇਰੀ ਇਮੈਨੁਅਲ ਨੇ ਕਿਹਾ ਕਿ ਦੇਸ਼ ਨਿਕਾਲੇ ਦੇ ਹੁਕਮਾਂ ਤੋਂ ਪਹਿਲਾਂ ਹਰ ਨਾਜਾਇਜ਼ ਸ਼ਰਨਾਰਥੀ ਨਿਆਇਕ ਸਮੀਖਿਆ, ਪ੍ਰਸ਼ਾਸਕੀ ਸਮੀਖਿਆ ਅਤੇ ਹੋਰ ਕਾਨੂੰਨੀ ਤਿਕੜਮਾਂ ਲੜਾਉਣ ਦੀ ਕੋਸ਼ਿਸ਼ ਕਰਦਾ ਹੈ ਪਰ ਹੁਣ ਅਜਿਹੇ ਲੋਕਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


Warning: A non-numeric value encountered in /home/punjabijournal/public_html/wp-content/themes/Newspaper/includes/wp_booster/td_block.php on line 997

Notice: compact(): Undefined variable: limits in /home/punjabijournal/public_html/wp-includes/class-wp-comment-query.php on line 853

Notice: compact(): Undefined variable: groupby in /home/punjabijournal/public_html/wp-includes/class-wp-comment-query.php on line 853