ਅੰਮ੍ਰਿਤਸਰ ਤੋਂ ਮਨਮੋਹਨ ਸਿੰਘ ਨੂੰ ਉਮੀਦਵਾਰ ਬਣਾਉਣ ਦੀ ਸਿਫ਼ਾਰਸ਼

0
1896

ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਸ਼ਵਾਸ ਪ੍ਰਗਟਾਇਆ ਕਿ ਕਾਂਗਰਸ ਸੂਬੇ ‘ਚ ਲੋਕ ਸਭਾ ਦੀਆਂ ਸਾਰੀਆਂ ੧੩ ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਪਾਰਟੀ ਦੀ ਸਕਰੀਨਿੰਗ ਕਮੇਟੀ ਦੀ ਬੈਠਕ ‘ਚ ਸੀਟਾਂ ‘ਤੇ ਸੰਭਾਵਿਤ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕੀਤੀ। ਪੰਜਾਬ ਕਾਂਗਰਸ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਤੋਂ ਚੋਣ ਮੈਦਾਨ ‘ਚ ਉਤਾਰਨ ‘ਤੇ ਵਿਚਾਰ ਕਰ ਰਹੀ ਹੈ ਤੇ ਪਤਾ ਲੱਗਾ ਹੈ ਕਿ ਕਮੇਟੀ ਨੇ ਉਨ੍ਹਾਂ ਦੇ ਨਾਂਅ ਦੀ ਸਿਫਾਰਸ਼ ਕੀਤੀ ਹੈ। ਬਾਅਦ ਵਿਚ ਮੁੱਖ ਮੰਤਰੀ ਨੇ ਡਾ: ਮਨਮੋਹਨ ਸਿੰਘ ਨਾਲ ਮੁਲਾਕਾਤ ਵੀ ਕੀਤੀ। ਉਨ੍ਹਾਂ ਨਾਲ ਕਾਂਗਰਸ ਦੀ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੀ ਸ਼ਾਮਲ ਸਨ।