ਨਾਨਕਮਈ ਹੋਈ ਗੁਰੂ ਨਗਰੀ

0
1018

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਤਿਹਾਸਕ ਗੁਰਦੁਆਰਾ ਸ਼੍ਰੀ ਬੇਰ ਸਾਹਿਬ ਨਜ਼ਦੀਕ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਏ ਮੁੱਖ ਸਮਾਗਮ ਦੌਰਾਨ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸ਼ਮੂਲੀਅਤ ਕਰ ਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫੇ ਨੂੰ ਅਜੋਕੇ ਵਿਸ਼ਵ ਪ੍ਰਸੰਗ ਵਿੱਚ ਮਨੁੱਖੀ ਜੀਵਨ ਲਈ ਸਭ ਤੋਂ ਸਟੀਕ ਤੇ ਉੱਤਮ ਮਾਰਗ ਕਰਾਰ ਦਿੱਤਾ। ਇਸ ਦੌਰਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮ ਦੇ ਨਾਂ ਸੰਦੇਸ਼ ਦਿੱਤਾ, ਜਦਕਿ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਵੀ ਸੰਬੋਧਨ
ਕੀਤਾ।
ਦੇਸ਼ ਭਰ ਵਿੱਚੋਂ ਪੁੱਜੀਆਂ ਪੰਥਕ ਤੇ ਧਾਰਮਿਕ ਸ਼ਖ਼ਸੀਅਤਾਂ ਨੈ ਵੀ ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ।
ਵਿਸ਼ਾਲ ਇੱਕਠ ਨੂੰ ਸੰਬੋਧਨ ਕਰਦਿਆਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖ ਨੂੰ ਗ੍ਰਹਿਸਤ ਵਿੱਚ ਰਹਿ ਕੇ ਧਰਮ ਕਮਾਉਣ ਦਾ ਰਾਹ ਦਿਖਾਇਆ। ਗੁਰੂ ਸਾਹਿਬ ਨੇ ਧਰਮ ਪਰੰਪਰਾਂ ਵਿੱਚ ਬਣੀ ਇਸ ਮਿੱਥ ਨੂੰ ਤੋੜਿਆ ਕਿ ਮੁਕਤੀ ਹਾਸਲ ਕਰਨ ਦੇ ਧਰਮ ਕਮਾਉਣ ਲਈ ਗ੍ਰਹਿਸਤ ਛੱਡਣਾ ਜ਼ਰੂਰੀ ਹੈ। ਕੋਵਿੰਦ ਨੇ ਠੇਠ ਪੰਜਾਬੀ ਵਿੱਚ ਆਪਣੇ ਸੰਬੋਧਨ ਦੌਰਾਨ ਸਿੱਖ ਕੌਮ ਦੀ ਰੱਜਵੀਂ ਪ੍ਰਸੰਸਾ ਕਰਦਿਆਂ ਕਿਹਾ ਕਿ ਸਿੱਖਾਂ ਨੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ਤੇ ਚੱਲ ਕੇ ਮਿਹਨਤ ਅਤੇ ਦਿਮਾਨਦਾਰੀ ਸਦਕਾ ਦੁਨੀਆ ਭਰ ਵਿੱਚ ਨਾਮਣਾ ਖੱਟਿਆ ਹੈ। ਲੌਂਗੋਵਾਲ ਨੇ ਰਾਸ਼ਟਰਪਤੀ ਕੋਵਿੰਦ, ਰਾਜਪਾਲ ਵੀਪੀ ਸਿੰਘ ਬਦਨੌਰ, ਪ੍ਰਕਾਸ਼ ਸਿੰਘ ਬਾਦਲ ਅਤੇ ਸੋਮ ਪ੍ਰਕਾਸ਼ ਨੂੰ ਸਨਮਾਨਿਤ ਕੀਤਾ।