ਸਿੱਖਾਂ ਦੇ ਸਨਮਾਨ ’ਚ ਅਮਰੀਕਾ ਦੇ ਯੂਟਾ ਸੂਬੇ ’ਚ ਪ੍ਰਸਤਾਵ ਹੋਇਆ ਪਾਸ

0
254

ਵਾਸ਼ਿੰਗਟਨ: ਅਮਰੀਕਾ ਦੇ ਯੂਟਾ ਸੂਬੇ ਵਿੱਚ ਸੈਨੇਟ ਵੱਲੋਂ ਸਿੱਖ ਭਾਈਚਾਰੇ ਦੇ ਯੋਗਦਾਨ ਨੂੰ ਸਨਮਾਨ ਦਿੰਦੇ ਹੋਏ ਸਰਬਸੰਮਤੀ ਨਾਲ ਇੱਕ ਪ੍ਰਸਤਾਵ ਪਾਸ ਕੀਤਾ, ਜਿਸ ਵਿੱਚ ਦੁਨੀਆ ਭਰ ਵਿੱਚ ਮਨੁੱਖਤਾਵਾਦੀ ਸੇਵਾਵਾਂ ਲਈ ਸਿੱਖਾਂ ਦੀ ਸ਼ਲਾਘਾ ਕੀਤੀ ਗਈ। ਇਸ ਮਤੇ ’ਚ ਜ਼ਿਕਰ ਕੀਤਾ ਗਿਆ ਕਿ ਨਫ਼ਰਤ ਅਤੇ ਜ਼ੁਲਮ ਦਾ ਸਾਹਮਣਾ ਕਰਨ ਦੇ ਬਾਵਜੂਦ ਇਸ ਭਾਈਚਾਰੇ ਨੇ ਲੋਕ ਭਲਾਈ ਦੇ ਕਾਰਜਾਂ ’ਚ ਹਮੇਸ਼ਾ ਵਧ ਚੜ੍ਹ ਕੇ ਹਿੱਸਾ ਲਿਆ, ਜਿਸ ਦਾ ਕੋਈ ਸਾਨੀ ਨਹੀਂ ਹੈ।