ਸਿੱਖਾਂ ਨੇ ਕਿਹਾ ਸ਼ੇਰ ਹਨ ਮੋਦੀ

0
1263

ਹਿਊਸ਼ਟਨ: ਪੂਰੇ ਅਮਰੀਕਾ ਵਿੱਚ ਸਿੱਖਾਂ ਦੇ ੫੦ ਮੈਂਬਰੀ ਇੱਕ ਵਫ਼ਦ ਨੇ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਕਾਲੀ ਸੂਚੀ ਵਿੱਚੋਂ ਭਾਈਚਾਰੇ ਦੀ ੩੦੦ ਤੋਂ ਤੋਂ ਵੱਧ ਲੋਕਾਂ ਦੇ ਨਾਮ ਹਟਾਉਣ ਲਈ ਉਨਾਂ ਦਾ ਧੰਨਵਾਦ ਕੀਤਾ। ਜ਼ਿਕਰਯੋਗ ਹੈ ਕਿ ਕਾਲੀ ਸੂਚੀ ਨੂੰ ਲੈ ਕੇ ਵੱਖ-ਵੱਖ ਸੁਰੱਖਿਆ ਏਸੰਜੀਆਂ ਦੀ ਸਮੀਖਿਆ ਬੈਠਕ ਤੋਂ ਬਾਅਦ ਭਾਰਤ ਸਰਕਾਰ ਨੇ ਦੇਸ਼ ਵਿਰੋਧੀ ਸਰਗਰਮੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਕਾਲੀ ਸੂਚੀ ਵਿੱਚ ਦਰਜ ੩੧੨ ਵਿਦੇਸ਼ੀ ਸਿੱਖ ਨਾਗਰਿਕਾਂ ਦੇ ਨਾਮ ਹਟਾ ਦਿੱਤੇ ਸਨ। ਸਿੱਖ ਭਾਈਚਾਰੇ ਦੇ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਾਲ ਹਿਊਸ਼ਟਨ ਵਿੱਚ ਮੁਕਾਲਾਤ ਕੀਤੀ ਅਤੇ ਉਨਾਂ ਨੂੰ ਸਿਰੋਪਾ ਭੇਟ ਕੀਤਾ। ਵਫ਼ਦ ਵਿੱਚ ਸ਼ਾਮਲ ਇੰਡੀਅਨਾ ਦੇ ਵਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਅਸੀਂ ਪ੍ਰਧਾਨ ਮੰਤਰੀ ਤੋਂ ਸਿਆਸੀ ਸ਼ਰਨ ਮੰਗਣ ਵਾਲੇ ਸਿੱਖਾਂ ਲਈ ਵੀਜ਼ਾ ਅਤੇ ਪਾਸਪੋਰਟ ਸੇਵਾ ਮੁਹੱਈਆਂ ਕਰਵਾਉਣ ਦੀ ਅਪੀਲ ਕੀਤੀ ਹੈ ਕਿਉਕਿ ਇਹ ਅਮਰੀਕਾ ਵਿੱਚ ਵੱਡੀ ਗਿਣਤ ਵਿੱਚ ਰਹਿਣ ਵਾਲੇ ਸਿੱਖਾਂ ਲਈ ਖਾਸ ਹੈ ਕਿ ਕਿਉਕਿ ਅਸੀਂ ਗੁਰੂ ਨਾਨਕ ਦੇਵ ਜੀ ਦਾ ੫੫੦ਵਾਂ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਹਾਂ। ਪ੍ਰਧਾਨ ਮੰਤਰੀ ਮੋਦੀ ਨੇ ਬਾਅਦ ‘ਚ ਟਵੀਟ ਕੀਤਾ ਹਿਊਸਟਨ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਮੇਰੀ ਸ਼ਾਨਦਾਰ ਗੱਲ ਹੋਈ। ਭਾਰਤ ਦੇ ਵਿਕਾਸ ਨੂੰ ਲੈ ਕੇ ਉਨਾਂ ਦਾ ਜਨੂੰਨ ਮੈਨੂੰ ਚੰਗਾ ਲੱਗਾ। ਮੋਦੀ ਨੇ ਸਿੱਖਾਂ ਦੇ ਵਫ਼ਦ ਨੂੰ ਕਿਹਾ ਕਿ ਮੇਰੇ ਕੋਲ ਤੁਹਾਡੇ ਲਈ ਇੱਕ ਹੈਰਾਨ ਕਰਨ ਵਾਲੀ ਖੂਸਖਬਰੀ ਹੈ ਪਰ ਇਸ ਲਈ ਤੁਹਾਨੂੰ ਥੋੜਾ ਇੰਤਜ਼ਾਰ ਕਰਨਾ ਪਵੇਗਾ। ਵਫਦ ਨੇ ਪ੍ਰਧਾਨ ਮੰਤਰੀ ਨੂੰ ਨਵੀਂ ਦਿੱਲੀ ਸਥਿਤ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਬਦਲ ਕੇ ਉਸ ਨੂੰ ਗੁਰੂ ਨਾਨਕ ਦੇਵ ਕੌਮਾਂਤਰੀ ਹਵਾਈ ਅੱਡਾ ਕਰਨ ਦੀ ਅਪੀਲ ਕੀਤੀ। ਖਾਲਸਾ ਨੇ ਕਿਹਾ ਕਿ ਮੋਦੀ ਸਿੱਖ ਭਾਈਚਾਰੇ ਦੇ ਸ਼ੇਰ ਹਨ।