ਅੰਮ੍ਰਿਤਸਰ: ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਵਿਸ਼ਵ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰ-ਮਰਿਆਦਾ ਨਿਰੰਤਰ ਚੱਲ ਰਹੀ ਹੈ ਤੇ ਜਿਹੜੀ ਵੀ ਸੰਗਤ ਕਿਸੇ ਵੀ ਤਰ੍ਹਾਂ ਇਥੇ ਦਰਸ਼ਨ ਇਸ਼ਨਾਨ ਕਰਨ ਪੁੱਜ ਰਹੀ ਹੈ, ਉਸ ਨੂੰ ਨਤਮਸਤਕ ਹੋਣ ਵਿਚ ਕੋਈ ਰੋਕ ਟੋਕ ਨਹੀਂ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਕਰਫਿਊ ਕਾਰਨ ਸੰਗਤ ਦੀ ਆਮਦ ਪ੍ਰਭਾਵਿਤ ਹੋਈ ਹੈ, ਪਰ ਇਥੇ ਪੁੱਜਣ ਵਾਲੀ ਸੰਗਤ ਆਪਣੀ ਸ਼ਰਧਾ ਪ੍ਰਗਟਾ ਰਹੀ ਹੈ। ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਲਈ ਹੁਣ ਵੀ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ ਤੇ ਸੰਗਤ ਦੀ ਮੁੱਢਲੀ ਜਾਂਚ ਦੇ ਨਾਲ-ਨਾਲ ਸੈਨੇਟਾਈਜ਼ਰ ਨਾਲ ਹੱਥ ਸਾਫ ਕਰਵਾਏ ਜਾ ਰਹੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਆਫ਼ਤ ਮੌਕੇ ਗੁਰੂ-ਘਰਾਂ ਤੋਂ ਲੰਗਰ ਸੇਵਾਵਾਂ ਲਗਾਤਾਰ ਚਲਾਈਆਂ ਜਾ ਰਹੀਆਂ
ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਹਰ ਗੁਰਦੁਆਰਾ ਸਾਹਿਬ ਤੋਂ ਲੰਗਰ ਤਿਆਰ ਕਰ ਕੇ ਬੰਦ ਦੌਰਾਨ ਫਸੇ ਤੇ ਲੋੜਵੰਦ ਲੋਕਾਂ ਲਈ ਭੇਜਿਆ ਜਾ ਰਿਹਾ ਹੈ। ਇਸ ਨੂੰ ਲਾਜ਼ਮੀ ਬਣਾਉਂਣ ਲਈ ਹਰ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਆਦੇਸ਼ ਦਿੱਤੇ ਗਏ ਹਨ। ਸੱਚਖੰਚ ਸ਼੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ਼੍ਰੀ ਗੁਰੂ ਰਾਮਦਾਸ ਜੀ ਤੋਂ ਵੀ ਅੰਮ੍ਰਿਤਸਰ ਸ਼ਹਿਰ ਮੰਦਰ ਵੱਖ-ਵੱਖ ਇਲਾਕਿਆਂ ਲਈ ਗੁਰੂ ਕਾ ਲੰਗਰ ਭੇਜਿਆ ਜਾ ਰਿਹਾ ਹੈ। ਕਰਫਿਊ ਦੇ ਪੰਜਵੇਂ ਦਿਨ ਵੀ ਲੰਗਰ ਸੇਵਾ ਰਵਾਨਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸੰਕਟ ਸਮੇਂ ਸ਼੍ਰੋਮਣੀ ਕਮੇਟੀ ਮਨੁੱਖੀ ਭਲਾਈ ਲਈ ਵਚਨਬੱਧ ਹੈ ਅਤੇ ਇਸੇ ਤਹਿਤ ਹੀ ਲੋੜਵੰਦਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਰਾਮਦਾਸ ਲੰਗਰ ਤੋਂ ਪੂਰੀ ਸਾਵਧਾਨੀ ਅਤੇ ਸਾਫ਼ ਸਫ਼ਾਈ ਨਾਲ ਲੰਗਰ ਤਿਆਰ ਕਰਕੇ ਪ੍ਰਸ਼ਾਸਨ ਦੀ ਸਹਿਮਤੀ ਨਾਲ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ।
ਬੰਦ ਦੌਰਾਨ ਫਸੇ ਲੋਕਾਂ ਤੋਂ ਇਲਾਵਾ ਹਸਪਤਾਲਾਂ ਵਿਚ ਇਲਾਜ ਅਧੀਨ ਲੋਕਾਂ ਲਈ ਵੀ ਇਹ ਸੇਵਾ ਜਾਰੀ ਹੈ। ਇਸ ਦੇ ਨਾਲ ਹੀ ਬੰਦ ਦੌਰਾਨ ਡਿਊਟੀਆਂ ਨਿਭਾਉਣ ਵਾਲੇ ਮੁਲਾਜ਼ਮਾਂ ਲਈ ਵੀ ਲੰਗਰ ਦੀ ਵਿਵਸਥਾ ਕੀਤੀ ਗਈ ਹੈ।
Warning: A non-numeric value encountered in /home/punjabijournal/public_html/wp-content/themes/Newspaper/includes/wp_booster/td_block.php on line 997
Notice: compact(): Undefined variable: limits in /home/punjabijournal/public_html/wp-includes/class-wp-comment-query.php on line 853
Notice: compact(): Undefined variable: groupby in /home/punjabijournal/public_html/wp-includes/class-wp-comment-query.php on line 853












