ਬੌਰਿਸ ਦੀ ਵਿਗੜੀ ਸਿਹਤ ਕਾਰਨ ਡੌਮਨਿਕ ਦੇਖਣਗੇ ਸਰਕਾਰ ਦਾ ਕੰਮ

0
1219

ਲੰਡਨ: ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੀ ਵਿਗੜਦੀ ਹਾਲਤ ਨੂੰ ਵੇਖਦਿਆਂ ਉਨ੍ਹਾਂ ਨੂੰ ਸੇਂਟ ਥੌਮਸ ਹਸਪਤਾਲ ਦੇ ਆਈ.ਸੀ.ਯੂ. ਵਿਚ ਲਿਜਾਣਾ ਪਿਆ। ਦੂਜੇ ਪਾਸੇ ਵਿਦੇਸ਼ ਮੰਤਰੀ ਡੌਮਨਿਕ ਰਾਬ ਨੇ ੧੦ ਡਾਊਨਿੰਗ ਸਟਰੀਟ ਦਾ ਕਾਰਜਭਾਰ ਸੰਭਾਲ ਲਿਆ ਹੈ। ਪ੍ਰਧਾਨ ਮੰਤਰੀ ਦੀ ਸਿਹਤਯਾਬੀ ਲਈ ਕਾਮਨਾ ਕਰਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅਮਰੀਕੀ ਕੰਪਨੀਆਂ ਵਲੋਂ ਹਰ ਤਰ੍ਹਾਂ ਦੀ ਮਦਦ ਦੀ ਪੇਸ਼ਕਸ਼ ਕੀਤੀ ਹੈ ਤੇ ਕਿਹਾ ਕਿ ਜੌਹਨਸਨ ਉਨ੍ਹਾਂ ਦੇ ਚੰਗੇ ਮਿੱਤਰ ਹਨ। ਪ੍ਰਧਾਨ ਮੰਤਰੀ ਦੀ ਸਿਹਤਯਾਬੀ ਲਈ ਮਹਾਰਾਣੀ ਐਲਿਜ਼ਾਬੈੱਥ ਸਮੇਤ ਦੇਸ਼-ਵਿਦੇਸ਼ ਦੇ ਨੇਤਾਵਾਂ ਨੇ ਪ੍ਰਾਥਨਾ ਵੀ ਕੀਤੀ।