ਤਖ਼ਤ ਹਜ਼ੂਰ ਸਾਹਿਬ ਹਾਈ ਅਲਰਟ ’ਤੇ

0
1047

ਔਰੰਗਾਬਾਦ: ਤਖ਼ਤ ਹਜ਼ੂਰ ਸਾਹਿਬ ਨਾਂਦੇੜ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ ਕਿਉਂਕਿ ਇਥੋਂ ਪੰਜਾਬ ਪਰਤੇ 12 ਤੀਰਥ ਯਾਤਰੀਆਂ ਨੂੰ ਕਰੋਨਾਵਾਇਰਸ ਪਾਜ਼ੇਟਿਵ ਨਿਕਲਿਆ ਹੈ। ਤਖ਼ਤ ਦੇ ਅਧਿਕਾਰੀ ਨੇ ਦੱਸਿਆ ਕਿ ਗੁਰਦੁਆਰਾ ਕੰਪਲੈਕਸ ਨੂੰ ਦਿਨ ਵਿੱਚ ਕਈ ਵਾਰ ਸੈਨੇਟਾਈਜ਼ ਕੀਤਾ ਜਾ ਰਿਹਾ ਹੈ ਤੇ ਸਮਾਜਿਕ ਦੂਰੀ ਰੱਖਣ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹੋ ਰਹੀ ਹੈ।