ਦਿੱਲੀ ਵਿਖੇ ਅੰਤਰਰਾਸ਼ਟਰੀ ਯਾਤਰੀਆਂ ਦਾ ਹਵਾਈ ਅੱਡੇ ਪਹੁੰਚਣ ‘ਤੇ ਘਰੇਲੂ ਇਕਾਂਤਵਾਸ ਲਈ ਹੋਵੇਗਾ ਟੈਸਟ

0
956

ਚੰਡੀਗੜ੍ਹ: ਅੰਤਰਰਾਸ਼ਟਰੀ ਯਾਤਰੀ ਜੋ ਭਾਰਤੀ ਹਵਾਈ ਅੱਡੇ ‘ਤੇ ਪਹੁੰਚਣ ‘ਤੇ ਨੈਗੇਟਿਵ ਆਰਟੀ-ਪੀਸੀਆਰ ਟੈਸਟ ਦੀ ਰਿਪੋਰਟ ਜਮ੍ਹਾਂ ਨਹੀਂ ਕਰਦੇ ਉਹਨਾਂ ਦਾ ਰੈਪਿਡ ਐਂਟੀਜੇਨ ਟੈਸਟਿੰਗ (ਆਰਏਟੀ) ਕਿੱਟਾਂ ਨਾਲ ਟੈਸਟ ਕੀਤਾ ਜਾਵੇਗਾ।
ਜੇ ਰੈਪਿਡ ਐਂਟੀਜੇਨ ਟੈਸਟਿੰਗ (ਆਰਏਟੀ) ਵਿੱਚ ਕੋਵਿਡ-੧੯ ਲਈ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਹ ਘਰੇਲੂ ਇਕਾਂਤਵਾਸ ਦੇ ਵਿਕਲਪ ਦੀ ਚੋਣ ਕਰ ਸਕਦੇ
ਹਨ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਆਰ.ਏ.ਟੀ. ਦੁਆਰਾ ਟੈਸਟ ਕੀਤੇ ਜਾਣ ਤੋਂ ਬਾਅਦ ਉਹ ਆਪਣੇ ਜ਼ਿਲਿਆਂ ਦੇ ਪ੍ਰੋਟੋਕੋਲ ਅਨੁਸਾਰ ਭਾਰਤ ਪਹੁੰਚਣ ਤੋਂ ੫ ਵੇਂ ਦਿਨ ਕੋਵਿਡ-੧੯ ਲਈ ਆਰ.ਟੀ.-ਪੀ.ਸੀ.ਆਰ. ਟੈਸਟ ਕਰਵਾਉਣਗੇ।
ਜੇਕਰ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਘਰੇਲੂ ਇਕਾਂਤਵਾਸ ਖ਼ਤਮ ਹੋ ਜਾਵੇਗਾ। ਉਹ ਅਗਲੇ ੭ ਦਿਨਾਂ ਲਈ ਆਪਣੀ ਸਿਹਤ ਦੀ ਖੁਦ ਨਿਗਰਾਨੀ ਕਰਨਗੇ ਅਤੇ ਜੇ ਕੋਈ ਲੱਛਣ ਵਿਖਾਈ ਦਿੰਦਾ ਹੈ ਤਾਂ ਉਹ ਸਿਹਤ ਵਿਭਾਗ ਨੂੰ ਰਿਪੋਰਟ ਕਰਨਗੇ।
ਜੇਕਰ ਕੋਵਿਡ-੧੯ ਲਈ ਆਰਟੀ-ਪੀਸੀਆਰ ਪਾਜ਼ੇਟਿਵ ਪਾਇਆ ਜਾਂਦਾ ਹੈ, ਤਾਂ ਉਹਨਾਂ ਦੀ ਡਾਕਟਰੀ ਤੌਰ ‘ਤੇ ਜਾਂਚ ਕੀਤੀ ਜਾਵੇਗੀ ਅਤੇ ਪੰਜਾਬ ਕੋਵਿਡ -੧੯ ਪ੍ਰਬੰਧਨ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇਗੀ।
ਜੇਕਰ ਕੋਵਿਡ -੧੯ ਲਈ ਆਰ.ਏ.ਟੀ ਪਾਜ਼ੇਟਿਵ ਆਉਂਦਾ ਹੈ ਤਾਂ ਸਬੰਧਤ ਵਿਅਕਤੀ ਘਰੇਲੂ ਆਈਸੋਲੇਸ਼ਨ / ਸਰਕਾਰੀ ਇਕਾਂਤਵਾਸ ਸਹੂਲਤ ਜਾਂ ਭੁਗਤਾਨ ਦੇ ਅਧਾਰ ‘ਤੇ ਨਿੱਜੀ ਹਸਪਤਾਲਾਂ ਦੇ ਵਿਕਲਪ ਦੀ ਚੋਣ ਕਰ ਸਕਦਾ ਹੈ।
ਘਰੇਲੂ ਇਕਾਂਤਵਾਸ ਦੀ ਚੋਣ ਕਰਨ ਵਾਲਾ ਵਿਅਕਤੀ ਸਹਿਮਤੀ ਫਾਰਮ ਰਾਹੀਂ ਦਰਜ ਕਰਵਾਏਗਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਉਸਦੀ ਰਿਹਾਇਸ਼ ਵਿਖੇ ਘਰੇਲੂ ਆਈਸੋਲੇਸ਼ਨ ਦੀ ਸੁਵਿਧਾ ਹੈ ਅਤੇ ਉਸਨੂੰ ਬਿਮਾਰੀ ਦਾ ਕੋਈ ਲੱਛਣ ਨਹੀਂ ਹੈ ਜਾਂ ਥੋੜ੍ਹੇ ਬਹੁਤ ਲੱਛਣ ਹਨ ਅਤੇ ਉਸਨੂੰ ਕੋਈ ਹੋਰ ਬਿਮਾਰੀ ( ਕੋਮਾਰਬਿਟੀ) ਤੇ ਸਥਿਤੀ ਕਾਬੂ ਵਿੱਚ ਹੈ। ਇਹ ਵਿਅਕਤੀ ਘਰੇਲੂ ਇਕਾਂਤਵਾਸ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰੇਗਾ।