ਮੈਂ ਕਿਸਾਨ ਅੰਦੋਲਨ ਦੀ ਅਗਵਾਈ ਕਰਨ ਲਈ ਤਿਆਰ: ਕੈਪਟਨ

0
1519

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਆਸੀ ਧਿਰਾਂ ਨੂੰ ਖੇਤੀ ਬਿਲਾਂ ਖ਼ਿਲਾਫ਼ ਇਕਜੁੱਟ ਹੋ ਕੇ ਲੜਾਈ ਲੜਨ ਲਈ ਇੱਕ ਮੰਚ ‘ਤੇ ਆਉਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਸਾਨੀ ਹਿੱਤਾਂ ਖਾਤਰ ਸਿਆਸੀ ਪਾਰਟੀਆਂ ਨੂੰ ਸੌੜੇ ਸਿਆਸੀ ਮੁਫ਼ਾਦਾਂ ਤੋਂ ਉਪਰ ਉੱਠਣ ਦਾ ਵੀ ਸੱਦਾ ਦਿੱਤਾ। ਉਨ੍ਹਾਂ ਖੇਤੀ ਬਿਲਾਂ ਖ਼ਿਲਾਫ਼ ਸਾਰੀਆਂ ਸਿਆਸੀ ਧਿਰਾਂ ਦੀ ਇੱਕ ਮੰਚ ਤੋਂ ਅਗਵਾਈ ਕਰਨ ਦੀ ਪੇਸ਼ਕਸ਼ ਵੀ ਕੀਤੀ।
ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਪੰਜਾਬ ਸਰਕਾਰ ਇਨ੍ਹਾਂ ਕਾਨੂੰਨਾਂ ਦੀ ਜ਼ੋਰਦਾਰ ਢੰਗ ਨਾਲ ਮੁਖ਼ਾਲਫ਼ਤ ਕਰੇਗੀ, ਕਿਉਂਕਿ ਇਹ ਕਾਨੂੰਨ ਨਾ ਸਿਰਫ਼ ਕਿਸਾਨਾਂ ਸਗੋਂ ਸਮੁੱਚੇ ਮੁਲਕ ਦੇ ਖ਼ਿਲਾਫ਼ ਭੁਗਤਦੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਲੀਡਰਸ਼ਿਪ ਨੇ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਬਦਲ ਦਿੱਤਾ ਹੈ, ਜੋ ਹੁਣ ਇਕ ਰਾਜਨੀਤਕ ਤਾਕਤ ਦੀ ਥਾਂ ਭਾਜਪਾ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਰਹਿ ਗਈ ਹੈ।