ਪੰਜਾਬ ਵਿੱਚ ਕਰੋਨਾ ਨੇ ਲਈਆਂ 35 ਹੋਰ ਜਾਨਾਂ

0
918

ਚੰਡੀਗੜ੍ਹ: ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕਰੋਨਾਵਾਇਰਸ ਕਰਕੇ 35 ਹੋਰ ਵਿਅਕਤੀਆਂ ਦੀ ਜਾਨ ਜਾਂਦੀ ਰਹੀ ਹੈ। ਇਨ੍ਹਾਂ ਮੌਤਾਂ ਨਾਲ ਸੂਬੇ ’ਚ ਮਰਨ ਵਾਲਿਆਂ ਦੀ ਗਿਣਤੀ 3833 ਤੱਕ ਪਹੁੰਚ ਗਈ ਹੈ। ਉਂਜ ਖੁਸ਼ਖ਼ਬਰ ਹੈ ਕਿ ਕਰੋਨਾਵਾਇਰਸ ਦੇ ਨਵੇਂ ਪਾਜ਼ੇਟਿਵ ਕੇਸਾਂ ਨਾਲੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਦੁੱਗਣੇ ਦੇ ਕਰੀਬ ਰਹੀ ਹੈ। ਸਿਹਤ ਵਿਭਾਗ ਅਨੁਸਾਰ 24 ਘੰਟਿਆਂ ’ਚ ਕਰੋਨਾ ਦੇ 669 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 1098 ਮਰੀਜ਼ਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਮਿਲ ਗਈ ਹੈ। ਸੂਬੇ ’ਚ ਹੁਣ ਤੱਕ 21,45,369 ਜਣਿਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 1,23,973 ਪਾਜ਼ੇਟਿਵ ਪਾਏ ਗਏ ਹਨ, ਜਦਕਿ 1,10,865 ਜਣਿਆਂ ਨੂੰ ਠੀਕ ਹੋਣ ਤੋਂ ਬਾਅਦ ਛੁੱਟੀ ਕਰ ਦਿੱਤੀ ਹੈ। ਇਸ ਸਮੇਂ ਸੂਬੇ ਵਿੱਚ 9275 ਐਕਟਿਵ ਕੇਸ ਹਨ। ਇਨ੍ਹਾਂ ਵਿੱਚੋਂ 35 ਦਾ ਵੈਂਟੀਲੇਟਰ ਰਾਹੀਂ ਅਤੇ 180 ਦਾ ਆਕਸੀਜਨ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ।