ਪੰਜਾਬ ਵਿੱਚ ਕਰੋਨਾ ਨਾਲ 34 ਹੋਰ ਮੌਤਾਂ

0
1463

ਚੰਡੀਗੜ੍ਹ: ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਨੇ 34 ਹੋਰ ਵਿਅਕਤੀਆਂ ਦੀ ਜਾਨ ਲੈ ਲਈ ਹੈ। ਸਿਹਤ ਵਿਭਾਗ ਵੱਲੋਂ ਲੰਘੇ ਇੱਕ ਦਿਨ ਦੌਰਾਨ 21736 ਨਮੂਨੇ ਲਏ ਗਏ, ਜਿਨ੍ਹਾਂ ਵਿੱਚੋਂ 692 ਵਿਅਕਤੀਆਂ ਨੂੰ ਲਾਗ ਲੱਗਣ ਦੀ ਪੁਸ਼ਟੀ ਹੋਈ ਹੈ। ਸੂਬੇ ਵਿੱਚ ਹੁਣ ਤੱਕ 1,25,211 ਵਿਅਕਤੀ ਪ੍ਰਭਾਵਿਤ ਹੋਏ ਹਨ। ਇਨ੍ਹਾਂ ਵਿੱਚੋਂ 1,13,105 ਸਿਹਤਯਾਬ ਹੋ ਚੁੱਕੇ ਹਨ ਤੇ 3894 ਵਿਅਕਤੀਆਂ ਦੀ ਮੌਤ ਹੋਈ ਹੈ। ਇੱਕ ਦਿਨ ਦੌਰਾਨ ਜ਼ਿਲ੍ਹਾ ਵਾਰ ਮੌਤਾਂ ਮੁਤਾਬਕ ਅੰਮ੍ਰਿਤਸਰ ਵਿੱਚ 6, ਲੁਧਿਆਣਾ ਵਿੱਚ 4, ਗੁਰਦਾਸਪੁਰ ਤੇ ਸੰਗਰੂਰ ਵਿੱਚ 3-3, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮੁਹਾਲੀ, ਮੁਕਤਸਰ, ਪਟਿਆਲਾ, ਰੋਪੜ ਵਿੱਚ 2-2, ਬਰਨਾਲਾ, ਫਾਜ਼ਿਲਕਾ, ਮੋਗਾ, ਨਵਾਂਸ਼ਹਿਰ ਵਿੱਚ ਇੱਕ ਇੱਕ ਵਿਅਕਤੀ ਦੀ ਮੌਤ ਹੋਈ ਹੈ।

1,25,211 ਕੁੱਲ ਕੇਸ

1,13,105 ਠੀਕ ਹੋਏ

3894 ਮੌਤਾਂ