ਖੇਤੀ ਬਿੱਲਾਂ ਦੇ ਨਾਂ ’ਤੇ ਕਿਸਾਨਾਂ ਨੂੰ ਬੇਵਕੂਫ਼ ਨਾ ਬਣਾਉਣ ਮੁੱਖ ਮੰਤਰੀ: ਭਗਵੰਤ ਮਾਨ

0
1497

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਅਮਰਿੰਦਰ ਸਿੰਘ ’ਤੇ ਦੋਸ਼ ਲਗਾਏ ਹਨ ਕਿ ਉਹ ਖੇਤੀ ਬਿੱਲਾਂ ਦੇ ਨਾਮ ’ਤੇ ਕਿਸਾਨਾਂ-ਮਜ਼ਦੂਰਾਂ ਨੂੰ ਬੇਵਕੂਫ਼ ਬਣਾ ਰਹੇ ਹਨ। ਮਾਨ ਨੇ ਕਿਹਾ ਕਿ ਇੱਕ ਪਾਸੇ ਕੈਪਟਨ ਅਮਰਿੰਦਰ ਸਿੰਘ ਕਿਸਾਨੀ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮਿਲ ਕੇ ਸੰਸਦ ਵੱਲੋਂ ਪਾਸ ਕਾਨੂੰਨਾਂ ਨੂੰ ਪੰਜਾਬ ਵਿਧਾਨ ਸਭਾ ’ਚ ਸੋਧੇ ਜਾਣ ਦਾ ਡਰਾਮਾ ਕਰ ਰਹੇ ਹਨ, ਦੂਜੇ ਪਾਸੇ ਪੰਜਾਬ ਦੀਆਂ ਮੰਡੀਆਂ ’ਚ ਨਰਮੇ ਅਤੇ ਮੱਕੀ ਦੀ ਫ਼ਸਲ ਐੱਮਐੱਸਪੀ ਤੋਂ ਇਕ ਹਜ਼ਾਰ ਰੁਪਏ ਪ੍ਰਤੀ ਕੁਇੰਟਲ ਘੱਟ ਮੁੱਲ ’ਤੇ ਖ਼ਰੀਦੇ ਜਾਣ ਨੂੰ ਪੂਰੀ ਤਰ੍ਹਾਂ ਅਣਦੇਖਿਆ ਕਰ ਰਹੇ ਹਨ। ‘ਆਪ’ ਦੇ ਸੂਬਾ ਪ੍ਰਧਾਨ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਆਪਣੇ ਦਮ ’ਤੇ ਐੱਮਐੱਸਪੀ ਤੇ ਸਾਰੀਆਂ ਫ਼ਸਲਾਂ ਦੀ ਸਰਕਾਰੀ ਖ਼ਰੀਦ ਦੀ ਗਾਰੰਟੀ ਵਾਲਾ ਕਾਨੂੰਨ ਲਿਆਵੇ।