ਮਮਤਾ ਬੈਨਰਜੀ ਨੇ ਮੋਬਾਈਲ ਫੋਨ ’ਤੇ ਕਿਸਾਨਾਂ ਨਾਲ ਗੱਲਬਾਤ ਕੀਤੀ

0
760

ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿੱਚ ਪ੍ਰਦਰਸ਼ਨ
ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਆਪਣੀ ਪਾਰਟੀ ਟੀਐੱਮਸੀ ਦੇ ਸਮਰਥਨ ਦਾ ਭਰੋਸਾ ਦਿੱਤਾ।
ਉਨ੍ਹਾਂ ਨੇ ਪਾਰਟੀ ਦੇ ਪੰਜ ਮੈਂਬਰੀ ਸੰਸਦ ਮੈਂਬਰਾਂ ਦਾ ਵਫ਼ਦ ਦਿੱਲੀ ਦੀਆਂ ਸਰਹੱਦਾਂ ’ਤੇ ਡਟੇ ਕਿਸਾਨਾਂ ਨਾਲ ਮੁਲਾਕਾਤ ਕਰਨ ਲਈ ਭੇਜਿਆ। ਵਫ਼ਦ ਨੇ ਮੌਕੇ ’ਤੇ ਪੁੱਜ ਕੇ ਫੋਨ ਰਾਹੀਂ ਮਮਤਾ ਬੈਨਰਜੀ ਦੀ ਗੱਲਬਾਤ ਕਿਸਾਨਾਂ ਨਾਲ ਕਰਵਾਈ। ਪ੍ਰਦਰਸ਼ਨਕਾਰੀਆਂ ਨੇ ਮਮਤਾ ਨੂੰ ਦਿੱਲੀ ਧਰਨੇ ਵਾਲੀਆਂ ਥਾਵਾਂ ’ਤੇ ਆਉਣ ਲਈ ਕਿਹਾ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੀ ਰਹੇਗੀ।