ਪੰਜਾਬ ਵਿੱਚ ਕਰੋਨਾ ਦੇ 215 ਨਵੇਂ ਕੇਸ

0
722

ਚੰਡੀਗੜ੍ਹ: ਸੂਬੇ ’ਚ ਕਰੋਨਾਵਾਇਰਸ ਨੇ 24 ਘੰਟਿਆਂ ਵਿੱਚ 11 ਹੋਰ ਜਣਿਆਂ ਦੀ ਜਾਨ ਲੈ ਲਈ ਹੈ। ਇਸ ਨਾਲ ਸੂਬੇ ਵਿੱਚ ਲਾਗ ਨਾਲ ਮਰਨ ਵਾਲਿਆਂ ਦੀ ਗਿਣਤੀ ਦਾ ਅੰਕੜਾ 5322 ਤਕ ਪੁੱਜ ਗਿਆ ਹੈ। ਸਿਹਤ ਵਿਭਾਗ ਅਨੁਸਾਰ 24 ਘੰਟਿਆਂ ਵਿੱਚ ਕਰੋਨਾ ਦੇ 215 ਨਵੇਂ ਕੇਸ ਸਾਹਮਣੇ ਆਏ ਹਨ ਜਦਕਿ 377 ਨੂੰ ਠੀਕ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ। ਸੂਬੇ ’ਚ ਹੁਣ ਤਕ 38,56,388 ਜਣਿਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ ਵਿੱਚੋਂ 1,65,878 ਪਾਜ਼ੇਟਿਵ ਆਏ ਹਨ। 1,56,719 ਮਰੀਜ਼ਾਂ ਨੂੰ ਠੀਕ ਹੋਣ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਸਮੇਂ ਸੂਬੇ ਵਿੱਚ 3837 ਸਰਗਰਮ ਕੇਸ ਹਨ। ਇਨ੍ਹਾਂ ਵਿੱਚੋਂ 17 ਦਾ ਵੈਂਟੀਲੇਟਰ ਰਾਹੀਂ ਅਤੇ 78 ਦਾ ਆਕਸੀਜ਼ਨ ਰਾਹੀਂ ਇਲਾਜ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਅਨੁਸਾਰ ਬੀਤੇ ਇੱਕ ਦਿਨ ’ਚ ਅੰਮ੍ਰਿਤਸਰ, ਕਪੂਰਥਲਾ ਤੇ ਮੁਹਾਲੀ ਵਿੱਚ 2-2, ਫਿਰੋਜ਼ਪੁਰ, ਜਲੰਧਰ, ਲੁਧਿਆਣਾ, ਪਠਾਨਕੋਟ ਅਤੇ ਪਟਿਆਲਾ ’ਚ ਇੱਕ-ਇੱਕ ਵਿਅਕਤੀ ਦੀ ਮੌਤ ਹੋਈ ਹੈ।