ਨਹੀਂ ਰਹੇ ਮਸ਼ਹੂਰ ਗਾਇਕ ਸਰਦੂਲ ਸਿਕੰਦਰ

0
265

ਚੰਡੀਗੜ੍ਹ: ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਇੱਕ ਵੱਡਾ ਝਟਕਾ ਲੱਗਾ ਹੈ।ਮਸ਼ਹੂਰ ਗਾਇਕ ਸਰਦੂਲ ਸਿਕੰਦਰ ਦਾ ਦੇਹਾਂਤ ਹੋ ਗਿਆ ਹੈ। ਉਹ ਬਿਮਾਰ ਚੱਲ ਰਹੇ ਸੀ ਤੇ ਫੌਰਟਿਸ ਹਸਪਤਾਲ ਵਿੱਚ ਦਾਖਲ ਸੀ। ਸਰਦੂਲ ਸਿਕੰਦਰ 60 ਸਾਲਾਂ ਦੇ ਸੀ। ਕੋਰੋਨਾ ਕਾਰਨ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਭਰਤੀ ਕੀਤਾ ਗਿਆ ਸੀ।
ਸਰਦੂਲ ਸਿਕੰਦਰ ਨੇ ਸਾਲ 1980 ਵਿੱਚ ਟੀਵੀ ਤੇ ਰੇਡੀਓ ਰਾਹੀਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦੀ ਪਹਿਲੀ ਐਲਬਮ ‘ਰੋਡਵੇਜ਼ ਦੀ ਲਾਰੀ’ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਿਲਆ ਸੀ। ਸਰਦੂਲ ਦਾ ਜਨਮ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਖੇੜੀ ਨੌਧ ਸਿੰਘ ਵਿੱਚ ਹੋਇਆ ਸੀ।