ਸ਼੍ਰੋਮਣੀ ਕਮੇਟੀ ਵੱਲੋਂ 912 ਕਰੋੜ 59 ਲੱਖ ਰੁਪਏ ਦਾ ਬਜਟ ਪਾਸ

0
716

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ(ਅੰਮ੍ਰਿਤਸਰ) ਦੇ ਸਾਲਾਨਾ ਬਜਟ ਇਜਲਾਸ ਵਿੱਚ ਅੱਜ 912 ਕਰੋੜ 59 ਲੱਖ 26 ਹ‍ਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ। ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਇਹ ਬਜਟ ਇਜਲਾਸ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਇਆ। ਬਜਟ 40 ਕਰੋੜ 66 ਲੱਖ ਰੁਪਏ ਘਾਟੇ ਵਾਲਾ ਹੈ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਬਜਟ ਪੇਸ਼ ਕੀਤਾ। ਉਨ੍ਹਾਂ ਇਸ ਵਰ੍ਹੇ ਦੀ ਅਨੁਮਾਨਤ ਆਮਦਨ 871 ਕਰੋੜ 93 ਲੱਖ ਰੁਪਏ ਹੋਵੇਗੀ। ਗੁਰਦੁਆਰਿਆਂ ਦੀ ਆਮਦਨ ’ਤੇ ਇਹ ਪ੍ਰਭਾਵ ਕਰੋਨਾ ਕਾਰਨ ਪਿਆ ਹੈ, ਜਿਸ ਕਾਰਨ ਬਜਟ ਵੀ ਪ੍ਰਭਾਵਿਤ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਮਤਾ ਪਾਸ ਕਰਕੇ ਯੂਐੱਨਓ ਕੋਲੋਂ ਮੰਗ ਕੀਤੀ ਕਿ ਗੁਰੂ ਤੇਗ ਬਹਾਦਰ ਸਾਹਿਬ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਮਨੁੱਖੀ ਅਧਿਕਾਰ ਦਿਵਸ ਵਜੋਂ ਮਾਨਤਾ ਦਿੱਤੀ ਜਾਵੇ। ਇਜਲਾਸ ਵੱਲੋਂ ਮਤਾ ਪਾਸ ਕਰਕੇ ਖੇਤੀ ਕਾਨੂੰਨਾਂ ਦਾ ਵਿਰੋਧ ਕੀਤਾ ਗਿਆ ਤੇ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਜਲਾਸ ਵਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ ਹੈ।ਬਜਟ ਇਜਲਾਸ ਵਿੱਚ ਬਰਗਾੜੀ ਕਾਂਡ ਦੀ ਨਿੰਦਾ ਕਰਦਿਆਂ ਪਰਮਾਤਮਾ ਅੱਗੇ ਦੋਸ਼ੀਆ ਖ਼ਿਲਾਫ਼ ਕਾਰਵਾਈ ਦੀ ਅਰਜੋਈ ਕੀਤੀ ਗਈ।