ਪੰਜਾਬ ਵਿੱਚ ਕੋਵਿਡ ਪਾਬੰਦੀਆਂ 10 ਜੂਨ ਤਕ ਵਧਾਈਆਂ

0
691

ਚੰਡੀਗੜ੍ਹ: ਪੰਜਾਬ ਸਰਕਾਰ ਨੇ ਕਰੋਨਾ ਦੇ ਮੱਦੇਨਜ਼ਰ ਸੂਬੇ ਵਿੱਚ ਜਾਰੀ ਪਾਬੰਦੀਆਂ 10 ਜੂਨ ਤੱਕ ਵਧਾ ਦਿੱਤੀਆਂ ਹਨ। ਸਰਕਾਰ ਨੇ ਹਾਲਾਂਕਿ ਨਿੱਜੀ ਵਾਹਨਾਂ ਵਿੱਚ ਮੁਸਾਫ਼ਰਾਂ ਦੀ ਗਿਣਤੀ ਨੂੰ ਲੈ ਕੇ ਆਇਦ ਪਾਬੰਦੀਆਂ ਨੂੰ ਖ਼ਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਸਪਤਾਲਾਂ ਵਿੱਚ ਚੋਣਵੇਂ ਅਪਰੇਸ਼ਨ ਕਰਨ ਤੇ ਓਪੀਡੀ ਮੁੜ ਸ਼ੁਰੂ ਕਰਨ ਦੀ ਵੀ ਖੁੱਲ੍ਹ ਦੇ ਦਿੱਤੀ ਗਈ ਹੈ। ਪਾਬੰਦੀਆਂ ਨੂੰ 10 ਜੂਨ ਤੱਕ ਵਧਾਉਣ ਦਾ ਫੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਹੋਈ ਸਮੀਖਿਆ ਮੀਟਿੰਗ ਵਿੱਚ ਲਿਆ ਗਿਆ।