ਕੈਪਟਨ-ਸਿੱਧੂ ਵਿਵਾਦ: ਰਾਹੁਲ ਨੇ ਸੰਭਾਲੀ ਕਮਾਨ

0
956
Photo: Jagran.com

ਪੰਜਾਬ ਕਾਂਗਰਸ ’ਚ ਛਿੜੀ ਖਾਨਾਜੰਗੀ ਦੇ ਨਿਬੇੜੇ ਲਈ ਕਾਂਗਰਸ ਹਾਈ ਕਮਾਂਡ ਵੱਲੋਂ ਤਿੰਨ ਸੀਨੀਅਰ ਆਗੂਆਂ ’ਤੇ ਆਧਾਰਿਤ ਕਮੇਟੀ ਦੀਆਂ ਗਤੀਵਿਧੀਆਂ ਦੇ ਨਾਲ ਹੀ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਮੈਦਾਨ ’ਚ ਆਉਣ ਨੇ ਨਵੀਆਂ ਚਰਚਾਵਾਂ ਛੇੜ ਦਿੱਤੀਆਂ ਹਨ। ਸ੍ਰੀ ਗਾਂਧੀ ਵੱਲੋਂ ਪੰਜਾਬ ਨਾਲ ਸਬੰਧਤ ਪਾਰਟੀ ਦੇ ਸੀਨੀਅਰ ਆਗੂਆਂ, ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨਾਲ ਰਾਬਤਾ ਕਾਇਮ ਕਰਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੜਾ ਵੀ ਹਰਕਤ ਵਿੱਚ ਆ ਗਿਆ ਹੈ।