63 ਦਿਨਾਂ ਬਾਅਦ ਭਾਰਤ ’ਚ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਇਕ ਲੱਖ ਤੋਂ ਹੇਠਾਂ ਆਈ

0
1114

ਨਵੀਂ ਦਿੱਲੀ: 24 ਘੰਟਿਆਂ ਵਿਚ 63 ਦਿਨਾਂ ਬਾਅਦ ਭਾਰਤ ਵਿਚ ਕੋਵਿਡ-19 ਦੇ ਇਕ ਲੱਖ ਤੋਂ ਵੀ ਘੱਟ 86498 ਮਾਮਲੇ ਸਾਹਮਣੇ ਆਏ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਭਾਰਤ ਵਿੱਚ 66 ਦਿਨਾਂ ਬਾਅਦ ਕਰੋਨਾ ਪੀੜਤਾਂ ਦੀ ਗਿਣਤੀ ਵਧ ਕੇ 2,89,96,473 ਹੋ ਗਈ ਹੈ। ਇਸ ਤੋਂ ਪਹਿਲਾਂ 2 ਅਪਰੈਲ ਨੂੰ 81,466 ਨਵੇਂ ਕੇਸ ਸਾਹਮਣੇ ਆਏ ਸਨ। ਕਰੋਨਾ ਕਾਰਨ 2,123 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 3,51,309 ਹੋ ਗਈ। ਪੰਜਾਬ ਵਿੱਚ ਹੁਣ ਤੱਕ ਕਰੋਨਾ ਕਾਰਨ 15160 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।