ਉੱਡਣੇ ਸਿੱਖ ਮਿਲਖਾ ਸਿੰਘ ਦੀ ਪਤਨੀ ਦਾ ਕਰੋਨਾ ਕਾਰਨ ਦੇਹਾਂਤ

0
103
Photo: www.insidene.com/

ਚੰਡੀਗੜ੍ਹ: ਉੱਡਣੇ ਸਿੱਖ ਮਿਲਖਾ ਸਿੰਘ ਦੀ ਪਤਨੀ ਨਿਰਮਲਾ ਮਿਲਖਾ ਸਿੰਘ (85) ਦੀ ਅੱਜ ਕਰੋਨਾ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਚੰਡੀਗੜ੍ਹ ਨੇੜਲੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਏ। ਜਾਣਕਾਰੀ ਮੁਤਾਬਕ ਨਿਰਮਲਾ ਮਿਲਖਾ ਸਿੰਘ ਨੂੰ ਉਨ੍ਹਾਂ ਦੇ ਪਤੀ ਮਿਲਖਾ ਸਿੰਘ ਦੇ ਨਾਲ ਹੀ 20 ਮਈ ਨੂੰ ਕਰੋਨਾ ਵਾਇਰਸ ਹੋਣ ਦੀ ਪੁਸ਼ਟੀ ਮਗਰੋਂ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਪਿਛਲੇ ਦੋ ਤਿੰਨ ਦਿਨਾਂ ਤੋਂ ਸਾਹ ਲੈਣ ਵਿੱਚ ਕਾਫ਼ੀ ਦਿੱਕਤ ਆ ਰਹੀ ਸੀ ਅਤੇ ਆਕਸੀਜਨ ਦਾ ਪੱਧਰ ਕਾਫ਼ੀ ਘਟ ਚੁੱਕਾ ਸੀ। ਉਧਰ ਸਾਬਕਾ ਅਥਲੀਟ ਮਿਲਖਾ ਸਿੰਘ ਵੀ ਇਸ ਸਮੇਂ ਪੀਜੀਆਈ ਚੰਡੀਗੜ੍ਹ ਵਿੱਚ ਕਰੋਨਾ ਕਾਰਨ ਇਲਾਜ ਅਧੀਨ ਹਨ, ਜਿੱਥੇ ਸੀਨੀਅਰ ਡਾਕਟਰਾਂ ਦੀ ਟੀਮ ਉਨ੍ਹਾਂ ਦਾ ਧਿਆਨ ਰੱਖ ਰਹੀ ਹੈ।