ਪੰਜਾਬ ’ਚ 91000 ਕਰੋੜ ਰੁਪਏ ਦਾ ਨਿਵੇਸ਼ ਹੋਇਆ: ਮੁੱਖ ਸਕੱਤਰ

0
800
Photo Credit: Punjabi Tribune

ਚੰਡੀਗੜ੍ਹ: ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਜੇਕੇ ਪੇਪਰ ਲਿਮਟਿਡ ਕੰਪਨੀ ਦੇ ਉਪ-ਚੇਅਰਮੈਨ ਅਤੇ ਪ੍ਰਬੰਧਕੀ ਨਿਰਦੇਸ਼ਕ ਹਰਸ਼ ਪਤੀ ਸਿੰਘਾਨੀਆ ਦੀ ਅਗਵਾਈ ਵਿੱਚ ਕੰਪਨੀ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ, ਉਦਯੋਗ ਤੇ ਕਾਰੋਬਾਰ ਲਈ ਉਸਾਰੂ ਤੇ ਸਾਜ਼ਗਾਰ ਮਾਹੌਲ ਕਾਰਨ ਪਿਛਲੇ ਚਾਰ ਸਾਲਾਂ ਦੌਰਾਨ ਪ੍ਰਾਪਤ ਹੋਏ 2900 ਤੋਂ ਵੱਧ ਪ੍ਰਾਜੈਕਟਾਂ ਦੇ ਪ੍ਰਸਤਾਵਾਂ ਤੋਂ ਸੂਬੇ ਨੂੰ 91,000 ਕਰੋੜ ਰੁਪਏ ਦਾ ਵੱਡਾ ਨਿਵੇਸ਼ ਹਾਸਲ ਹੋਇਆ ਹੈ।