ਵਿੱਕੀ ਮਿੱਡੂਖੇੜਾ ਦੇ ਹੱਤਿਆਰਿਆਂ ਨੂੰ ਭੱਜਣ ਨਹੀਂ ਦਿਆਂਗੇ: ਸੁਖਬੀਰ ਬਾਦਲ

0
593
Photo Credit: Punjabi Tribune

ਲੰਬੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਸੀਨੀਅਰ ਯੂਥ ਅਕਾਲੀ ਆਗੂ ਵਿੱਕੀ ਮਿੱਡੂਖੇੜਾ ਦੇ ਕਾਤਲਾਂ ਨੂੰ ਭੱਜਣ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਯੂਥ ਆਗੂ ਦੀ ਹੱਤਿਆ ਗੈਂਗਸਟਰਾਂ ਦੀ ਬੁਰਛਾਗਰਦੀ ਦਾ ਨਤੀਜਾ ਹੈ। ਸ੍ਰੀ ਬਾਦਲ ਅੱਜ ਇਥੇ ਪਿੰਡ ਮਿੱਡੂਖੇੜਾ ਵਿੱਚ ਸੀਨੀਅਰ ਯੂਥ ਅਕਾਲੀ ਆਗੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸਨ। ਉਨ੍ਹਾਂ ਵਿੱਕੀ ਮਿੱਡੂਖੇੜਾ ਦੇ ਬੇਰਹਿਮੀ ਨਾਲ ਕੀਤੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਕਾਤਲਾਂ ਨੂੰ ਕਿਸੇ ਵੀ ਕੀਮਤ ’ਤੇ ਭੱਜਣ ਨਹੀਂ ਦਿਆਂਗੇ।