ਚੰਡੀਗੜ੍ਹ ਵਿੱਚ ਹਰੀਸ਼ ਰਾਵਤ ਵੱਲੋਂ ਨਵਜੋਤ ਸਿੱਧੂ ਨਾਲ ਮੁਲਾਕਾਤ

0
1176

ਚੰਡੀਗੜ੍ਹ: ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਚੰਡੀਗੜ੍ਹ ਦੌਰੇ ਦੀ ਸ਼ੁਰੂਆਤ ਨਵਜੋਤ ਸਿੱਧੂ ਨਾਲ ਮੁਲਾਕਾਤ ਕਰ ਕੇ ਕੀਤੀ ਹੈ। ਉਹ ਪਹਿਲਾਂ ਪੰਜਾਬ ਭਵਨ ਪੁੱਜੇ ਜਿਸ ਤੋਂ ਬਾਅਦ ਕਾਂਗਰਸ ਭਵਨ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਕਾਰਜਕਾਰੀ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਮੁੜ ਆਹਮੋ ਸਾਹਮਣੇ ਹੋ ਗਏ ਹਨ। ਨਸ਼ਾ ਤਸਕਰੀ ਅਤੇ ਬਿਜਲੀ ਖਰੀਦ ਸਮਝੌਤਿਆਂ ਦੇ ਮਾਮਲੇ ਨੂੰ ਨਵਜੋਤ ਸਿੱਧੂ ਨੇ ਮੁੜ ਚੁੱਕਿਆ ਹੈ ਨਵਜੋਤ ਸਿੱਧੂ ਨੇ ਬਿਜਲੀ ਸਮਝੌਤਿਆਂ ਨੂੰ ਰੱਦ ਕਰਕੇ ਨਵਾਂ ਕਾਨੂੰਨ ਲਿਆਉਣ ਦੀ ਗੱਲ ਕੀਤੀ। ਦੂਸਰੀ ਤਰਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵਜੋਤ ਸਿੱਧੂ ਵੱਲੋਂ ਉਠਾਏ ਸੁਆਲਾਂ ਦੇ ਪ੍ਰੈਸ ਕਾਨਫਰੰਸ ਦੌਰਾਨ ਜੁਆਬ ਦਿੱਤੇ। ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦੇ ਮਾਮਲੇ ’ਤੇ ਕਿਹਾ ਕਿ ਅੱਜ ਹੀ ਹੈਰੋਇਨ ਦੀ ਵੱਡੀ ਖੇਪ ਫੜੀ ਹੈ। ਮੁੱਖ ਮੰਤਰੀ ਨੇ ਬਿਜਲੀ ਸਮਝੌਤਿਆਂ ਦੇ ਮਾਮਲੇ ’ਤੇ ਸਾਫ ਆਖ ਦਿੱਤਾ ਹੈ ਕਿ ਸਾਰੇ ਬਿਜਲੀ ਸਮਝੌਤੇ ਰੱਦ ਨਹੀਂ ਹੋ ਸਕਦੇ ਹਨ ਕਿਉਂਕਿ ਪੰਜਾਬ ਨੂੰ 14 ਹਜ਼ਾਰ ਮੈਗਾਵਾਟ ਬਿਜਲੀ ਦੀ ਲੋੜ ਹੈ। ਕੌਮੀ ਗਰਿੱਡ ਤੋਂ 7 ਹਜ਼ਾਰ ਮੈਗਾਵਾਟ ਹੀ ਬਿਜਲੀ ਖਰੀਦ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ 122 ਸਮਝੌਤੇ ਹਨ ਪਰ ਉਨ੍ਹਾਂ ਇਹ ਨਹੀਂ ਦੱਸਿਆ ਕਿ ਕਿਹੜੇ ਕਿਹੜੇ ਸਮਝੌਤੇ ਰੱਦ ਹੋ ਸਕਦੇ ਹਨ। ਮੁੱਖ ਮੰਤਰੀ ਨੇ ਵਿਧਾਨ ਸਭਾ ਦੇ ਸੈਸ਼ਨ ਬਾਰੇ ਸਪੱਸ਼ਟ ਕੀਤਾ ਹੈ ਕਿ 3 ਸਤੰਬਰ ਨੂੰ ਸਪੈਸ਼ਲ ਇੱਕ ਰੋਜ਼ਾ ਸੈਸ਼ਨ ਹੈ ਅਤੇ ਉਸ ਮਗਰੋਂ ਰੈਗੂਲਰ ਸੈਸ਼ਨ ਵੀ ਹੋਵੇਗਾ।