ਉੱਤਰ ਪ੍ਰਦੇਸ਼ ਪੁਲੀਸ ਨੇ ‘ਆਪ’ ਦੇ ਵਫ਼ਦ ਨੂੰ ਹਿਰਾਸਤ ’ਚ ਲਿਆ

0
98
Photo Credit: Punjabi Tribune

ਚੰਡੀਗੜ੍ਹ: ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਜਾ ਰਹੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਫ਼ਦ ਨੂੰ ਯੂਪੀ ਪੁਲੀਸ ਨੇ ਹਿਰਾਸਤ ’ਚ ਲਿਆ। ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ’ਚ ਵਫ਼ਦ ਨੇ ਪਹਿਲਾਂ ਪਿੰਡ ਬਣਵਾਰੀ ਪੁਰ ’ਚ ਮ੍ਰਿਤਕ ਕਿਸਾਨ ਦੇ ਘਰ ਪਹੁੰਚਣਾ ਸੀ। ਉਸ ਪਿੰਡ ਤੋਂ ਕਰੀਬ 10 ਕਿਲੋਮੀਟਰ ਪਹਿਲਾਂ ਨਿਘਾਸਨ ਥਾਣਾ ਪੁਲੀਸ ਨੇ ਨਾਕਾ ਲਗਾ ਕੇ ਵਫ਼ਦ ਨੂੰ ਰੋਕ ਲਿਆ। ਇਥੇ ਰਾਘਵ ਚੱਢਾ ਅਤੇ ਦੂਜੇ ਆਗੂਆਂ ਦੀ ਪੁਲੀਸ ਤੇ ਸਿਵਲ ਅਧਿਕਾਰੀਆਂ ਨਾਲ ਹੋਈ ਤਕਰਾਰ ਤੋਂ ਬਾਅਦ ‘ਆਪ’ ਆਗੂਆਂ ਨੂੰ ਲਖਨਊ ਪੁਲੀਸ ਨੇ ਹਿਰਾਸਤ ’ਚ ਲੈ ਲਿਆ।