ਲਖੀਮਪੁਰ ਖੀਰੀ ਕਾਂਡ ਖ਼ਿਲਾਫ਼ ਮੰਤਰੀਆਂ ਤੇ ਵਿਧਾਇਕਾਂ ਨਾਲ ਪ੍ਰਦਰਸ਼ਨ ਕਰਨ ਬਾਅਦ ਚੰਨੀ ਦਿੱਲੀ ਪੁੱਜੇ, ਸ਼ਾਹ ਨੂੰ ਮਿਲਣਗੇ

0
1194

ਚੰਡੀਗੜ੍ਹ: ਲਖੀਮਪੁਰ ਖੀਰੀ ਘਟਨਾ ਖ਼ਿਲਾਫ਼ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਇਥੇ ਗਾਂਧੀ ਭਵਨ ਵਿੱਚ ਵਿਧਾਇਕਾਂ ਤੇ ਮੰਤਰੀਆਂ ਨਾਲ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇਸ ਕਾਂਡ ਦੀ ਤੁਲਨਾ ਜੱਲ੍ਹਿਆਂਵਾਲਾ ਬਾਗ ਗੋਲੀ ਕਾਂਡ ਨਾਲ ਕੀਤੀ। ਇਸ ਤੋਂ ਬਾਅਦ ਉਹ ਦਿੱਲੀ ਪੁੱਜ ਗਏ, ਜਿਥੇ ਉਹ ਇਸ ਮਾਮਲੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ।