ਕੈਪਟਨ ਅਮਰਿੰਦਰ ਸਿੰਘ ਵੱਲੋਂ ਭਾਜਪਾ ਨਾਲ ਗੱਠਜੋੜ ਕਰਨ ਦੇ ਸੰਕੇਤ

0
1185

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਕੇਤ ਦਿੱਤੇ ਹਨ ਕਿ ਉਹ ਪੰਜਾਬ ਵਿਚ ਨਵੀਂ ਪਾਰਟੀ ਬਣਾ ਕੇ ਭਾਜਪਾ ਨਾਲ ਗੱਠਜੋੜ ਕਰਨਗੇ ਪਰ ਇਹ ਗੱਠਜੋੜ ਤਾਂ ਹੀ ਕੀਤਾ ਜਾਵੇਗਾ ਜੇ ਕਿਸਾਨ ਅੰਦੋਲਨ ਸਬੰਧੀ ਕਿਸਾਨਾਂ ਦੇ ਪੱਖ ਵਿਚ ਫੈਸਲਾ ਹੋਇਆ। ਕੈਪਟਨ ਨੇ ਇਹ ਵੀ ਸੰਕੇਤ ਦਿੱਤੇ ਹਨ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਚੁੱਕੇ ਸੁਖਦੇਵ ਸਿੰਘ ਢੀਂਡਸਾ ਤੇ ਰਣਜੀਤ ਸਿੰਘ ਬ੍ਰਹਮਪੁਰਾ ਧੜੇ ਨੂੰ ਵੀ ਨਾਲ ਤੋਰਨ ਦੇ ਯਤਨ ਕੀਤੇ ਜਾਣਗੇ।